ਧਾਰਮਿਕ ਭਾਵਨਾ ਭੜਕਾਉਣ ਦੇ ਮਾਮਲੇ ’ਚ ਮੁੱਖ ਮੁਲਜ਼ਮ ਕਾਬੂ
ਧਾਰਮਿਕ ਪੋਸਟਰ ਪਾੜਨ ਦੇ
Publish Date: Fri, 09 Jan 2026 10:14 PM (IST)
Updated Date: Fri, 09 Jan 2026 10:18 PM (IST)

ਧਾਰਮਿਕ ਪੋਸਟਰ ਪਾੜਨ ਦੇ ਆਦੇਸ਼ ਦੇਣ ਦਾ ਦੋਸ਼ ਡਵੀਜ਼ਨ ਨੰ. 3 ਪੁਲਿਸ ਨੇ ਦਿਓਲ ਨਗਰ ਦੇ ਵਾਸੀ ਵਿਸ਼ਾਲ ਨੂੰ ਕੀਤਾ ਗ੍ਰਿਫ਼ਤਾਰ ਜਾਸ, ਜਲੰਧਰ : ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਾਮਲੇ ’ਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਦਿਓਲ ਨਗਰ ਦੇ ਰਹਿਣ ਵਾਲੇ ਵਿਸ਼ਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਸ਼ਾਲ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਕਾਮੇ ਰਾਹੀਂ ਸ਼ਹਿਰ ’ਚ ਲੱਗੇ ਧਾਰਮਿਕ ਪੋਸਟਰ ਪਾੜਨ ਦੇ ਹੁਕਮ ਦਿੱਤੇ, ਜਿਸ ਕਾਰਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਸੀ। ਇਸ ਸਬੰਧੀ ਉਸ ਖ਼ਿਲਾਫ਼ 25 ਦਸੰਬਰ 2025 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮ ਵਿਸ਼ਾਲ ਸ਼ਿਆਮ ਆਰਟਸ ਨੇ ਜਾਣਬੁੱਝ ਕੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਟੀਚਾ ਨਾਲ ਆਪਣੇ ਕਾਮੇ ਪ੍ਰਦੀਪ ਕੁਮਾਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲੱਗੇ ਧਾਰਮਿਕ ਪੋਸਟਰ ਹਟਾਉਣ ਤੇ ਪਾੜਨ ਦੇ ਨਿਰਦੇਸ਼ ਦਿੱਤੇ। ਪੋਸਟਰ ਫਾੜਨ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕਾ ਨਿਵਾਸੀਆਂ ’ਚ ਰੋਸ ਫੈਲ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਪਹਿਲਾਂ ਮੁਲਜ਼ਮ ਦੇ ਕਾਮੇ ਪ੍ਰਦੀਪ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਪ੍ਰਦੀਪ ਨੇ ਦੱਸਿਆ ਕਿ ਇਹ ਕੰਮ ਉਸ ਨੇ ਵਿਸ਼ਾਲ ਦੇ ਕਹਿਣ ’ਤੇ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਸ਼ਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਤੇ ਲਿਆ ਗਿਆ ਹੈ ਤੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।