- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੂਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ 21 ਨੂੰ

-ਪ੍ਰਬੰਧਕਾਂ ਨੇ ਵਪਾਰਕ ਅਦਾਰਿਆਂ ਨੂੰ ਸੰਗਤਾਂ ਦੀ ਆਓ-ਭਗਤ ਲਈ ਦਿੱਤੇ ਬੇਨਤੀ ਪੱਤਰ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਸਿੰਘ ਸਭਾਵਾਂ, ਦਲ ਪੰਥ, ਸੇਵਾ ਸੁਸਾਇਟੀਆਂ, ਸਮਾਜਿਕ, ਰਾਜਨੀਤਿਕ, ਵਪਾਰਿਕ ਅਦਾਰਿਆਂ ਤੇ ਸੰਗਤਾਂ ਦੇ ਸਹਿਯੋਗ ਨਾਲ 21 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਪੁਰਾਤਨ ਰੂਟ ਤੇ ਪ੍ਰਬੰਧਾਂ ਨੂੰ ਲੈ ਕੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਪ੍ਰਬੰਧਕ ਕਮੇਟੀ ਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਦੀ ਆਓ-ਭਗਤ ਤੇ ਨਗਰ ਕੀਰਤਨ ਦੇ ਰਸਤੇ ਦੀ ਸਜਾਵਟ ਲਈ ਬੇਨਤੀ ਪੱਤਰ ਦਿੱਤੇ। ਵਪਾਰਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਸਾਰੇ ਪ੍ਰਬੰਧਾਂ ਦੇ ਸੇਵਾ ਪਹਿਲਾਂ ਨਾਲੋਂ ਵਧ-ਚੜ੍ਹ ਕੇ ਨਿਭਾਉਣ ਦਾ ਭਰੋਸਾ ਦਿੱਤਾ। ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਦਵਿੰਦਰ ਸਿੰਘ ਰਿਆਤ ਤੇ ਜਰਨਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ 1928 ਤੋਂ ਆਰੰਭ ਹੋਏ ਇਸ ਨਗਰ ਕੀਰਤਨ ’ਚ ਸ਼ਮੂਲੀਅਤ ਲਈ ਸੰਗਤਾਂ ਤੇ ਸੇਵਾ ਨਿਭਾਉਣ ਵਾਲੀਆਂ ਸੰਸਥਾਵਾਂ ’ਚ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰਬੰਧਕਾਂ ਤੇ ਕੁਲਜੀਤ ਸਿੰਘ ਚਾਵਲਾ, ਹਰਜੋਤ ਸਿੰਘ ਲੱਕੀ, ਤੇਜਵੀਰ ਸਿੰਘ ਬਾਂਸਲ, ਗੁਰਜੀਤ ਸਿੰਘ ਪੋਪਲੀ, ਜਸਕੀਰਤ ਸਿੰਘ ਜੱਸੀ ਨੌਜਵਾਨ ਸਭਾ ਗੁਰਦਵਾਰਾ ਦੀਵਾਨ ਅਸਥਾਨ, ਸੁਖਵਿੰਦਰ ਸਿੰਘ ਮੱਕੜ, ਚਰਨਜੀਤ ਸਿੰਘ ਮਿੰਟਾ, ਨਿਰਮਲ ਸਿੰਘ ਬੇਦੀ, ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ, ਨਵਦੀਪ ਸਿੰਘ ਗੁਲਾਟੀ, ਹਰਵਿੰਦਰ ਸਿੰਘ ਮੱਖਣ, ਬਾਵਾ ਗਾਬਾ, ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਭਵਜੋਤ ਸਿੰਘ, ਜਸਦੀਪ ਭਸੀਨ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਹਰਮਨ ਮੱਕੜ, ਇਕਨੂਰ ਸਿੰਘ, ਜਸਕੀਰਤ ਸਿੰਘ, ਅਰਜਨ ਸਿੰਘ, ਮਨਸਿਮਰਤ ਸਿੰਘ, ਪ੍ਰਭਗੁਣ ਸਿੰਘ ਆਦਿ ਨੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ’ਚ ਪਾਲਕੀ ਸਾਹਿਬ ਦੇ ਨਾਲ ਪੈਦਲ ਚੱਲ ਕੇ ਗੁਰੂ ਜੱਸ ਗਾਇਨ ਕਰ ਕੇ ਆਪਣਾ ਜੀਵਨ ਸਫਲਾ ਕਰਨ ਦੀ ਬੇਨਤੀ ਕੀਤੀ।