ਗੜ੍ਹਸ਼ੰਕਰ ਪੁਲਿਸ ਦੀ ਵੱਡੀ ਕਾਰਵਾਈ : ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ ਠੱਗੀ, ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ
ਵਿਦੇਸ਼ ਭੇਜਣ ਦੇ ਨਾਂ 'ਤੇ ਭੋਲੇ-ਭਾਲੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੜ੍ਹਸ਼ੰਕਰ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਅਮਨਦੀਪ ਕੌਰ ਪੁੱਤਰੀ ਸੋਹਣ ਸਿੰਘ, ਵਾਸੀ ਬਗਵਾਈ ਦੀ ਸ਼ਿਕਾਇਤ ’ਤੇ ਕੀਤੀ ਹੈ।
Publish Date: Tue, 28 Apr 2026 11:11 AM (IST)
Updated Date: Tue, 28 Apr 2026 11:14 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ। ਵਿਦੇਸ਼ ਭੇਜਣ ਦੇ ਨਾਂ 'ਤੇ ਭੋਲੇ-ਭਾਲੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਵਾਲੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਗੜ੍ਹਸ਼ੰਕਰ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਅਮਨਦੀਪ ਕੌਰ ਪੁੱਤਰੀ ਸੋਹਣ ਸਿੰਘ, ਵਾਸੀ ਬਗਵਾਈ ਦੀ ਸ਼ਿਕਾਇਤ ’ਤੇ ਕੀਤੀ ਹੈ।
ਪੁਲਿਸ ਅਨੁਸਾਰ, ਕਾਸ਼ੀ ਰਾਮ ਪੁੱਤਰ ਫੁੰਮਣ ਰਾਮ, ਵਾਸੀ ਪਿੰਡ ਪਨਾਮ, ਹਾਲ ਵਾਸੀ ਗੜ੍ਹਸ਼ੰਕਰ ਨੇ ਅਮਨਦੀਪ ਕੌਰ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 4,00,000 ਰੁਪਏ ਦੀ ਕਥਿਤ ਠੱਗੀ ਮਾਰੀ ਸੀ।
ਪੁਲਿਸ ਜਾਂਚ ਅਤੇ ਕਾਰਵਾਈ
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਐੱਸ.ਪੀ. (ਆਰਥਿਕ ਅਪਰਾਧ ਸ਼ਾਖਾ, ਹੁਸ਼ਿਆਰਪੁਰ) ਵੱਲੋਂ ਕੀਤੀ ਗਈ ਇੰਨਕੁਆਰੀ ਦੇ ਅਧਾਰ ’ਤੇ ਗੜ੍ਹਸ਼ੰਕਰ ਪੁਲਿਸ ਨੇ ਕਾਸ਼ੀ ਰਾਮ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।