- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਪੁਲਿਸ ਕਮਿਸ਼ਨਰੇਟ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਸ਼ਿਕੰਜਾ ਕੱਸਦਿਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਨੇ ਕੁੱਲ 24,48,032 ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਤਸਕਰਾ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ।

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਪੁਲਿਸ ਕਮਿਸ਼ਨਰੇਟ ਨੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਸ਼ਿਕੰਜਾ ਕੱਸਦਿਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਪੁਲਿਸ ਨੇ ਕੁੱਲ 24,48,032 ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਤਸਕਰਾ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਾਰਵਾਈ ਕਰਦਿਆਂ ਸਦਰ ਪੁਲਿਸ ਸਟੇਸ਼ਨ ਦੀ ਪੁਲਿਸ ਟੀਮ ਨੇ ਐੱਨਡੀਪੀਐੱਸ ਐਕਟ ਅਧੀਨ ਦਰਜ ਮਾਮਲਿਆਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਵਿੱਤੀ ਜਾਂਚ ਕੀਤੀ।
ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ 'ਤੇ ਐੱਨਡੀਪੀਐਸ ਐਕਟ 1985 ਦੀ ਧਾਰਾ 68 ਐਫ ਤਹਿਤ ਸਬੰਧਤ ਅਧਿਕਾਰੀਆਂ ਵੱਲੋਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪੁਲਿਸ ਟੀਮ ਨੇ ਮੌਕੇ ਦਾ ਦੌਰਾ ਵੀ ਕੀਤਾ ਤੇ ਨੋਟਿਸ ਜਾਰੀ ਕੀਤੇ। ਇਹ ਕਾਰਵਾਈ 26 ਅਪ੍ਰੈਲ 2026 ਨੂੰ ਸਦਰ ਪੁਲਿਸ ਸਟੇਸ਼ਨ ਵਿਚ ਐਨਡੀਪੀਐਸ ਐਕਟ ਦੀ ਧਾਰਾ 21(ਸੀ), 29 ਅਤੇ 61 ਤਹਿਤ ਦਰਜ ਕੀਤੀ ਗਈ।
ਇਸ ਮਾਮਲੇ ਵਿੱਚ ਪੁਲਿਸ ਨੇ 1 ਕਿੱਲੋ 883 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਸੀ। ਗ੍ਰਿਫ਼ਤਾਰੀਆਂ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਆਮਦਨ ਦੇ ਸਰੋਤਾਂ ਦੀ ਜਾਂਚ ਕੀਤੀ, ਜਿਸ ਨਾਲ ਪੁਸ਼ਟੀ ਹੋਈ ਕਿ ਜਾਇਦਾਦ ਗੈਰ-ਕਾਨੂੰਨੀ ਕਮਾਈ ਰਾਹੀਂ ਹਾਸਲ ਕੀਤੀ ਗਈ ਸੀ।