ਜਲੰਧਰ ਦਾ ਵੱਡਾ ਮਾਮਲਾ : GNDU ਨੇ ਰੱਦ ਕੀਤੀ ਕਰਤਾਰਪੁਰ ਕਾਲਜ ਦੇ ਪ੍ਰਿੰਸੀਪਲ ਦੀ ਵਿਵਾਦਤ ਨਿਯੁਕਤੀ, ਤਿੰਨ ਮਹੀਨਿਆਂ 'ਚ ਰੈਗੂਲਰ ਪ੍ਰਿੰਸੀਪਲ ਲਾਉਣ ਦੇ ਹੁਕਮ
ਬੀਤੇ ਦਿਨੀਂ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਕਾਲਜ ਦੀ ਮੈਨੇਜਮੈਂਟ ਕਮੇਟੀ ਵੱਲੋਂ ਜੂਨੀਅਰ ਪ੍ਰੋਫੈਸਰ ਦਲਜੀਤ ਸਿੰਘ ਨੂੰ ਪ੍ਰਿੰਸੀਪਲ ਦਾ ਚਾਰਜ ਦਿੱਤਾ ਗਿਆ ਸੀ, ਜੋ ਕਿ ਨਿਯਮਾਂ ਦੇ ਬਿਲਕੁਲ ਉਲਟ ਸੀ।
Publish Date: Sun, 11 Oct 2026 04:25 PM (IST)
Updated Date: Sun, 11 Oct 2026 04:26 PM (IST)
ਸੀਨੀਅਰ ਰਿਪੋਰਟਰ ਜਲੰਧਰ - ਬੀਤੇ ਦਿਨੀਂ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਕਾਲਜ ਦੀ ਮੈਨੇਜਮੈਂਟ ਕਮੇਟੀ ਵੱਲੋਂ ਜੂਨੀਅਰ ਪ੍ਰੋਫੈਸਰ ਦਲਜੀਤ ਸਿੰਘ ਨੂੰ ਪ੍ਰਿੰਸੀਪਲ ਦਾ ਚਾਰਜ ਦਿੱਤਾ ਗਿਆ ਸੀ, ਜੋ ਕਿ ਨਿਯਮਾਂ ਦੇ ਬਿਲਕੁਲ ਉਲਟ ਸੀ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਕਾਲਜ ਨੂੰ ਆਦੇਸ਼ ਜਾਰੀ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਕਿ ਪ੍ਰੋਫੈਸਰ ਦਿਲਜੀਤ ਸਿੰਘ ਦੀ ਇਸ ਨਿਯੁਕਤੀ ਨੂੰ ਰੱਦ ਕੀਤਾ ਜਾਂਦਾ ਹੈ ਅਤੇ ਯੂਨੀਵਰਸਿਟੀ UGC ਨਿਯਮਾਂ ਅਨੁਸਾਰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਕਾਲਜ ਵਿਖੇ ਰੈਗੂਲਰ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਜਾਵੇ। ਜਦੋਂ ਤੱਕ ਕਾਲਜ ਵਿਖੇ ਰੈਗੂਲਰ ਪ੍ਰਿੰਸੀਪਲ ਦੀ ਪ੍ਰਕਿਰਿਆ ਮੁਕੰਮਲ ਨਹੀਂ ਹੋ ਜਾਂਦੀ ਉਦੋ ਤੱਕ ਸਿੰਡੀਕੇਟ ਦੇ ਫੈਸਲੇ ਅਨੁਸਾਰ ਸੀਨੀਅਰ ਮੋਸਟ ਅਧਿਆਪਕ ਨੂੰ ਕਾਰਜਕਾਰੀ ਪ੍ਰਿੰਸੀਪਲ ਤਾਇਨਾਤ ਕਰਕੇ ਦਸਤਾਵੇਜੀ ਸਬੂਤਾਂ ਸਹਿਤ ਦਫਤਰ ਨੂੰ ਜਾਣੂ ਕਰਾਇਆ ਜਾਵੇ।