- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਛਮੀ ਵਿਧਾਨ ਸਭਾ ਹਲਕੇ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ

-ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਗੌਰਵ ਜੋਸ਼ੀ 'ਆਪ' ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋਏ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਨੂੰ ਪੱਛਮੀ ਵਿਧਾਨ ਸਭਾ ਹਲਕੇ ’ਚ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਗੌਰਵ ਜੋਸ਼ੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਪੰਜਾਬ ਦੇ ਮੰਤਰੀ ਮਹਿੰਦਰ ਭਗਤ ਤੇ ਉਨ੍ਹਾਂ ਦੇ ਪੁੱਤਰ ਨੂੰ ਅਸਤੀਫ਼ੇ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ, ਜੋਸ਼ੀ ਨੇ ਕਿਹਾ ਕਿ 'ਆਪ' ਦੀ ਕਹਿਣੀ ਤੇ ਕਰਨੀ ’ਚ ਬਹੁਤ ਵੱਡਾ ਅੰਤਰ ਹੈ।
ਪਾਰਟੀ ਦਾ ਦਾਅਵਾ ਕੀਤਾ ਕੰਮ ਹਕੀਕਤ ਤੋਂ ਬਿਲਕੁਲ ਵੱਖਰਾ ਹੈ। ਗੌਰਵ ਜੋਸ਼ੀ ਅੱਜ ਜਲੰਧਰ ਭਾਜਪਾ ਦਫ਼ਤਰ ’ਚ ਭਾਜਪਾ ਜਲੰਧਰ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋਏ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਜਲੰਧਰ ਜ਼ੋਨਲ ਇੰਚਾਰਜ ਪਰਮਿੰਦਰ ਬਰਾੜ, ਸਾਬਕਾ ਮੰਤਰੀ ਤੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਤੇ ਪੰਜਾਬ ਭਾਜਪਾ ਐੱਸਸੀ ਮੋਰਚਾ ਪ੍ਰਧਾਨ ਸ਼ੀਤਲ ਅੰਗੁਰਾਲ, ਕੇਡੀ ਭੰਡਾਰੀ, ਦਿਨੇਸ਼ ਢਾਲ, ਪੰਜਾਬ ਭਾਜਪਾ ਸਕੱਤਰ ਅਮਰਜੀਤ ਅਮਰੀ, ਪੰਜਾਬ ਭਾਜਪਾ ਸਕੱਤਰ ਕਰਮਜੀਤ ਕੌਰ ਚੌਧਰੀ, ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਭਾਰਦਵਾਜ, ਦੀਪਕ ਤੇਲੂ ਤੇ ਯੋਗੇਸ਼ ਧੀਰ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ। ਭਾਜਪਾ ਆਗੂਆਂ ਨੇ ਗੌਰਵ ਜੋਸ਼ੀ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੇ ਭਾਜਪਾ ਦੀ ਵਿਕਾਸ-ਮੁਖੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ’ਚ ਵੱਧ ਤੋਂ ਵੱਧ ਸ਼ਾਮਲ ਹੋ ਰਹੇ ਹਨ। ਪੱਛਮੀ ਵਿਧਾਨ ਸਭਾ ਹਲਕੇ ’ਚ ਗੌਰਵ ਜੋਸ਼ੀ ਦਾ ਭਾਜਪਾ ’ਚ ਸ਼ਾਮਲ ਹੋਣਾ ਆਮ ਆਦਮੀ ਪਾਰਟੀ ਲਈ ਇਕ ਵੱਡਾ ਸਿਆਸੀ ਝਟਕਾ ਹੈ।