- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਕੈਂਟ 'ਚ 'ਆਪ' ਨੂੰ ਵੱਡਾ ਝਟਕਾ, ਰਾਜਵਿੰਦਰ ਥਿਆੜਾ ਦੇ ਹੱਕ 'ਚ 10 ਬਲਾਕ ਪ੍ਰਧਾਨਾਂ ਸਮੇਤ ਕਈ ਅਹੁਦੇਦਾਰਾਂ ਵੱਲੋਂ ਅਸਤੀਫ਼ੇ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਜਲੰਧਰ ਕੈਂਟ ਵਿਧਾਨ ਸਭਾ ਹਲਕੇ ’ਚ ‘ਆਪ’ ਦੇ ਸੰਗਠਨਾਤਮਕ ਢਾਂਚੇ ਨੂੰ ਵੱਡਾ ਝਟਕਾ ਦਿੰਦਿਆਂ ਹਲਕੇ ਦੇ 11 ਬਲਾਕ ਪ੍ਰਧਾਨਾਂ ’ਚੋਂ 10 ਨੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਸਾਰਾ ਘਟਨਾਕ੍ਰਮ ਸਾਬਕਾ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੇ ਹੱਕ ’ਚ ਇੱਕਜੁੱਟਤਾ ਪ੍ਰਗਟ ਕਰਨ ਵਜੋਂ ਦੇਖਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਕੈਂਟ ਹਲਕੇ ਦੇ ਸਮੂਹ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਤੇ ਹੋਰ ਪ੍ਰਮੁੱਖ ਅਹੁਦੇਦਾਰਾਂ ਵੱਲੋਂ ਇਕ ਹੰਗਾਮੀ ਮੀਟਿੰਗ ’ਚ 40 ਸਰਪੰਚ, 7 ਕੌਂਸਲਰ, 2 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਕਈ ਬਲਾਕ ਸੰਮਤੀ ਮੈਂਬਰ ਬੀਤੇ ਲੰਮੇ ਸਮੇਂ ਤੋਂ ਜਲੰਧਰ ਕੈਂਟ