ਮਹੇ ਨੇ ਸੰਭਾਲਿਆ ਨਾਇਬ ਤਹਿਸੀਲਦਾਰ ਦਾ ਚਾਰਜ
ਮੱਖਣ ਸਿੰਘ ਮਹੇ ਨੇ ਭੋਗਪੁਰ ਸਬ ਤਹਿਸੀਲ ’ਚ ਨਾਇਬ ਤਹਿਸੀਲਦਾਰ ਦਾ ਚਾਰਜ ਸੰਭਾਲਿਆ
Publish Date: Tue, 24 Mar 2026 08:36 PM (IST)
Updated Date: Tue, 24 Mar 2026 08:37 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਬ ਤਹਿਸੀਲ ਭੋਗਪੁਰ ’ਚ ਨਵੇਂ ਨਾਇਬ ਤਹਿਸੀਲਦਾਰ-ਕਮ- ਐਗਜ਼ੀਕਿਊਟਿਵ ਮੈਜਿਸਟ੍ਰੇਟ ਵਜੋਂ ਮੱਖਣ ਸਿੰਘ ਮਹੇ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਦਫ਼ਤਰੀ ਸਟਾਫ, ਨੰਬਰਦਾਰਾਂ ਤੇ ਇਲਾਕੇ ਦੇ ਲੋਕਾਂ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦਫ਼ਤਰ ’ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਲੋਕਾਂ ਦੇ ਮਾਲ ਵਿਭਾਗ ਨਾਲ ਸਬੰਧਤ ਕੰਮ ਬਿਨਾਂ ਦੇਰੀ ਤੇ ਤਰਜੀਹ ਦੇ ਆਧਾਰ ’ਤੇ ਨਿਬੇੜੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ ਤਾਂ ਜੋ ਲੋਕ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਕਾਨੂੰਗੋ ਗੁਰਵਿੰਦਰ ਸਿੰਘ ਭੁੱਲਰ ਤੇ ਹਰਨਾਮ ਸਿੰਘ ਵੀ ਮੌਜੂਦ ਸਨ।