- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਾਜਪਾ ਦੀ ਪ੍ਰਾਥਮਿਕਤਾ : ਮਨੀਸ਼ ਵਿਜ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ’ਚ ਵੱਧ ਰਹੀ ਨਸ਼ੇ ਦੀ ਸਮੱਸਿਆ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਕੜੀ ਤਹਿਤ 30 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸਬੰਧੀ ਭਾਜਪਾ ਦਫ਼ਤਰ ’ਚ ਇਕ ਮਹੱਤਵਪੂਰਨ ਮੀਟਿੰਗ ਕਰਵਾਈ। ਮੀਟਿੰਗ ਦੀ ਅਧਿਆਕਸ਼ਤਾ ਆਸ਼ੀਸ਼ ਸਹਿਗਲ ਨੇ ਕੀਤੀ। ਮੀਟਿੰਗ ’ਚ ਪਾਰਟੀ ਅਹੁਦੇਦਾਰਾਂ, ਕਾਰਕੁਨਾਂ ਤੇ ਨੌਜਵਾਨ ਆਗੂਆਂ ਨੇ ਹਿੱਸਾ ਲਿਆ ਤੇ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਿਨੇਸ਼ ਢੱਲ ਤੇ ਮਨੀਸ਼ ਵਿਜ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ। ਜੇਕਰ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਰੁਜ਼ਗਾਰ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਸੂਬੇ ਦੇ ਵਿਕਾਸ ’ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਪਰਿਵਾਰਾਂ ਨੂੰ ਤੋੜਨ ਤੇ ਸਮਾਜ ਦੀ ਆਰਥਿਕ ਤੇ ਸਮਾਜਿਕ ਵਿਵਸਥਾ ਨੂੰ ਕਮਜ਼ੋਰ ਕਰਨ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਾਜਪਾ ਦੀ ਪ੍ਰਾਥਮਿਕਤਾ ਹੈ। ਮੀਟਿੰਗ ’ਚ ਭਾਜਪਾ ਆਗੂਆਂ ਨੇ ਕਿਹਾ ਕਿ 30 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਪੰਜਾਬ ਨੂੰ ਨਸ਼ਿਆਂ ਖ਼ਿਲਾਫ਼ ਏਕਤਾ ਦਾ ਸੰਦੇਸ਼ ਦੇਵੇਗੀ। ਇਸ ਮੌਕੇ ਦਿਨੇਸ਼ ਢੱਲ, ਜ਼ਿਲ੍ਹਾ ਭਾਜਪਾ ਉਪ ਪ੍ਰਧਾਨ ਮਨੀਸ਼ ਵਿਜ, ਭਾਜਪਾ ਮੰਡਲ ਪ੍ਰਧਾਨ ਆਸ਼ੀਸ਼ ਸਹਿਗਲ, ਅਸ਼ਵਨੀ ਦੀਵਾਨ, ਨਵਦੀਪ ਮਦਾਨ ਤੇ ਹੋਰ ਹਾਜ਼ਰ ਸਨ।