ਪਿੰਡ ਬੁੰਡਾਲਾ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ 26 ਨੂੰ
ਪਿੰਡ ਬੁੰਡਾਲਾ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ 26 ਨੂੰ
Publish Date: Fri, 23 Oct 2026 08:17 PM (IST)
Updated Date: Fri, 23 Oct 2026 08:18 PM (IST)
ਮਨਜੀਤ ਮੱਕੜ, ਪੰਜਾਬੀ ਜਾਗਰਣ ਗੁਰਾਇਆ : ਪ੍ਰਚੀਨ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਬੁੰਡਾਲਾ ਵੱਲੋਂ ਆਦਿ ਗੁਰੂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ 26 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅਹਿਮ ਮੀਟਿੰਗ ਕਮੇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਪ੍ਰਗਟ ਦਿਵਸ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ। ਉਨਾਂ ਕਿਹਾ ਕਿ 26 ਅਕਤੂਬਰ ਨੂੰ ਸਵੇਰੇ 9 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ, ਦੁਪਿਹਰ 12 ਸ੍ਰੀ ਯੋਗ ਵਸ਼ਿਸ਼ਟ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਲੰਗਰ ਅਤੁੱਟ ਵਰਤਾਇਆ ਜਾਵੇਗਾ, ਸ਼ਾਮ ਸਮੇਂ ਸਤਿਸੰਗ ਦੌਰਾਨ ਮਾਸਟਰ ਸਲੀਮ ਦੇ ਪੁੱਤਰ ਸ਼ਾਹਦਿਲ ਸਲੀਮ ਪ੍ਰਭੂ ਜੀ ਦੀ ਮਹਿਮਾਂ ਦਾ ਗੁਣਗਾਨ ਕਰਨਗੇ। ਸਮਾਗਮ ਦੌਰਾਨ ਪੰਜਵੀ ਤੋਂ ਬਾਹਰਵੀ ਜਮਾਤ ਤਕ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਤੇ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਦੇਸ ਰਾਜ ਘਾਰੂ, ਪ੍ਰਧਾਨ ਹਰਪ੍ਰੀਤ ਸਿੰਘ, ਵਾਇਸ ਪ੍ਰਧਾਨ ਜਸਵੰਤ ਸਿੰਘ ਜੱਗੀ, ਖਜਾਨਚੀ ਅਮਰੀਕ ਘਾਰੂ, ਬਲਾਕ ਪ੍ਰਧਾਨ ਸੰਤੋਖ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਤੋਖ ਸਿੰਘ ਘਾਰੂ, ਪਿਆਰਾ ਸਿੰਘ ਬਾਸੀ, ਸਤਨਾਮ ਘਾਰੂ ਤੋ ਇਲਾਵਾ ਕਮੇਟੀ ਮੈਂਬਰ ਹਾਜ਼ਰ ਸਨ।