ਮੱਲਿਕਾਰਜੁਨ ਖੜਗੇ ਦੀ ਕੀਤੀ ਨਿੰਦਾ : ਹੁਰਿਆ
ਮੱਲਿਕਾਰਜੁਨ ਖੜਗੇ ਦੀ ਕੜੇ ਸ਼ਬਦਾਂ ’ਚ ਕੀਤੀ ਨਿੰਦਾ : ਹੁਰਿਆ
Publish Date: Wed, 22 Apr 2026 10:17 PM (IST)
Updated Date: Wed, 22 Apr 2026 10:19 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਯਜਿਤ ਹੁਰੀਆ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਕਥਿਤ ਤੌਰ ‘ਤੇ ਕੀਤੀ ਗਈ ਅਪਮਾਨਜਨਕ ਭਾਸ਼ਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਤਿੰਨ ਵਾਰ ਭਾਰੀ ਬਹੁਮਤ ਨਾਲ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਚੁਣਿਆ ਹੈ। ਪ੍ਰਧਾਨ ਮੰਤਰੀ ਨੇ ਗਰੀਬਾਂ ਦੀ ਭਲਾਈ ਲਈ ਕਈ ਇਤਿਹਾਸਕ ਕੰਮ ਕੀਤੇ ਹਨ ਤੇ ਉਨ੍ਹਾਂ ਦੀ ਅਗਵਾਈ ਹੇਠ ਭਾਰਤ ਨੇ ਵਿਸ਼ਵ ਪੱਧਰ ‘ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਦੀ ਮਜ਼ਬੂਤ ਅਗਵਾਈ, ਸਪੱਸ਼ਟ ਨੀਤੀਆਂ ਤੇ ਦ੍ਰਿੜ ਇਰਾਦਿਆਂ ਕਾਰਨ ਭਾਰਤ ਦੇ ਦੁਸ਼ਮਣ ਵੀ ਡਰੇ ਰਹਿੰਦੇ ਹਨ। ਅਜਿਹੇ ਲੋਕਪ੍ਰਿਯ ਤੇ ਦੇਸ਼ ਹਿੱਤ ’ਚ ਕੰਮ ਕਰਨ ਵਾਲੇ ਪ੍ਰਧਾਨ ਮੰਤਰੀ ਲਈ ਇਸ ਤਰ੍ਹਾਂ ਦੀ ਘਟੀਆ ਭਾਸ਼ਾ ਦੀ ਵਰਤੋਂ ਕਰਨਾ ਬਹੁਤ ਹੀ ਦੁਖਦਾਈ ਹੈ। ਇਸ ਤਰ੍ਹਾਂ ਦੇ ਬਿਆਨ ਕਾਂਗਰਸ ਪਾਰਟੀ ਦੀ ਸੌੜੀ ਸੋਚ ਤੇ ਨਿਰਾਸ਼ਾ ਨੂੰ ਦਰਸਾਉਂਦੇ ਹਨ, ਜਿਸ ਨੂੰ ਦੇਸ਼ ਦੀ ਜਨਤਾ ਕਦੇ ਵੀ ਮਾਫ਼ ਨਹੀਂ ਕਰੇਗੀ।