ਤਿੰਨ ਪੇਟੀਆਂ ਸ਼ਰਾਬ ਸਣੇ ਕਾਬੂ
ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਲਈ ਗਾਹਕ ਦੀ ਉਡੀਕ ਕਰਦਾ ਵਿਅਕਤੀ ਕਾਬੂ
Publish Date: Wed, 25 Feb 2026 06:41 PM (IST)
Updated Date: Wed, 25 Feb 2026 06:43 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਉਸ ਵੇਲੇ ਇਕ ਤਸਕਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ, ਜਦੋਂ ਉਹ ਇਸ ਦੀ ਸਪਲਾਈ ਦੇਣ ਲਈ ਖੜ੍ਹਾ ਗਾਹਕ ਦੀ ਉਡੀਕ ਕਰ ਰਿਹਾ ਸੀ। ਥਾਣਾ ਮੁਖੀ ਇੰਸਪੈਕਟਰ ਜੈ ਇੰਦਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਰਣਜੀਤ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਇਕ ਤਸਕਰ ਇਸ ਵੇਲੇ ਬਸਤੀ ਪੀਰਦਾਦ ’ਚ ਖੜ੍ਹਾ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ। ਉਸ ਕੋਲ ਇਕ ਪਲਾਸਟਿਕ ਦੀ ਬੋਰੀ ਵੀ ਪਈ ਹੋਈ ਹੈ। ਫੌਰੀ ਕਰਦਿਆਂ ਪੁਲਿਸ ਪਾਰਟੀ ਨੇ ਦੱਸੀ ਹੋਈ ਥਾਂ ’ਤੇ ਜਦੋਂ ਪਹੁੰਚ ਕੀਤੀ ਤਾਂ ਸੜਕ ਕੰਢੇ ਖੜ੍ਹਾ ਉਕਤ ਵਿਅਕਤੀ ਬੋਰੀ ਉਥੇ ਛੱਡ ਕੇ ਭੱਜਣ ਲੱਗਾ। ਉਸ ਨੂੰ ਕਾਬੂ ਕਰਕੇ ਜਦੋਂ ਬੋਰੀ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਜੈ ਇੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।