ਪਿੰ੍ਸ ਅਰੋੜਾ/ਗੁਰਦੀਪ ਸਿੰਘ ਲਾਲੀ, ਨੂਰਮਹਿਲ : ਨੂਰਮਹਿਲ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ 'ਤੇ ਸਾਬਕਾ ਸਰਪੰਚ ਸਮੇਤ 5 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਨੱਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮਨਪ੍ਰਰੀਤ ਸਿੰਘ ਦਾ ਵਿਆਹ ਡੇਢ ਸਾਲ ਪਹਿਲਾਂ ਬਾਜਵਾ ਕਲਾਂ ਤਹਿਸੀਲ ਸ਼ਾਹਕੋਟ ਦੀ ਰਹਿਣ ਵਾਲੀ ਸ਼ਰਨਦੀਪ ਕੌਰ ਨਾਲ ਹੋਇਆ ਸੀ। ਮਨਪ੍ਰਰੀਤ ਆਪਣੀ ਪਤਨੀ ਤੇ ਸੁਹਰੇ ਪਰਿਵਾਰ ਤੋਂ ਪਰੇਸ਼ਾਨ ਰਹਿੰਦਾ ਸੀ। 22 ਅਕਤੂਬਰ ਨੂੰ ਸਵੇਰੇ ਮਨਪ੍ਰਰੀਤ ਨੇ ਆਪਣੇ ਘਰ ਅੰਦਰ ਛੱਤ ਵਾਲੇ ਪੱਖੇ ਨਾਲ ਸਾਫਾ ਬੰਨ੍ਹ ਕੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮਲਕੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਮੋਬਾਈਲ ਵਿਚ ਰੋਂਦੇ ਹੋਏ ਨੇ ਆਪਣੀ ਇਕ ਵੀਡੀਓ ਬਣਾਈ ਹੋਈ ਸੀ, ਜਿਸ ਵਿਚ ਉਸ ਨੇ ਆਪਣੀ ਪਤਨੀ ਸ਼ਰਨਦੀਪ ਕੌਰ, ਸੱਸ, ਦੋ ਸਾਲੇ ਅਤੇ ਉਨ੍ਹਾਂ ਦੇ ਹੀ ਪਿੰਡ ਦੇ ਸਾਬਕਾ ਸਰਪੰਚ ਨੂੰ ਜ਼ਿੰਮੇਵਾਰ ਠਹਿਰਾਇਆ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ 306 ਆਈਪੀਸੀ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।