ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ
ਰੇਲ ਗੱਡੀ ਦੀ ਚਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
Publish Date: Wed, 25 Mar 2026 08:29 PM (IST)
Updated Date: Wed, 25 Mar 2026 08:32 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਸੋਢਲ ਰੇਲਵੇ ਫਾਟਕ ਕੋਲ ਇਕ ਅਣਪਛਾਤੇ ਵਿਅਕਤੀ ਰੇਲ ਗੱਡੀ ਦੀ ਲਪੇਟ ਆਉਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜੀਆਰਪੀ ਦੇ ਜਾਂਚ ਅਧਿਕਾਰੀ ਏਐੱਸਆਈ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ 72 ਘੰਟੇ ਤੱਕ ਪਛਾਣ ਲਈ ਮੁਰਦਾਘਰ ਵਿਚ ਰੱਖ ਦਿੱਤੀ ਹੈ। ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਦੀ ਉਮਰ 35 ਤੋਂ 40 ਸਾਲ ਜਾਪਦੀ ਹੈ। ਉਸ ਨੇ ਕੋਟ ਪਾਇਆ ਹੋਇਆ ਹੈ।