ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ ਦੇ ਕਰੀਬੀ ਸੁਰਜੀਤ ਸਿੰਘ ਮੈਨੇਜਰ ਨੇ ਪੰਜਾਬ ਇਨਫੋਟੈੱਕ ਦੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ। ਅਹੁਦਾ ਸੰਭਾਲਣ ਮੌਕੇ ਸੁਰਜੀਤ ਸਿੰਘ ਮੈਨੇਜਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਕਾਂਗਰਸ ਦੀ ਪੂਰੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਵੀ ਜ਼ਿੰਮੇਵਾਰੀ ਸੌਪੀ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ, ਨਵਜੋਤ ਸਿੰਘ ਦਹੀਆ ਸਪੋਕਸਮੈਨ ਪੀਪੀਸੀਸੀ, ਜਗਦੀਸ਼ ਕੁਮਾਰ ਜੱਸਲ ਜਨਰਲ ਸਕੱਤਰ ਪੀਪੀਸੀਸੀ, ਕੌਂਸਲਰ ਸਰਬਜੀਤ ਕੌਰ, ਕੌਂਸਲਰ ਪਤੀ ਮਨਮੋਹਨ ਸਿੰਘ, ਹਰਪਾਲ ਸਿੰਘ ਤੇ ਹੋਰ ਕਾਂਗਰਸੀ ਹਾਜ਼ਰ ਸਨ।