ਗਿੱਲ ਬਣੇ ਐੱਸਸੀ ਵਿੰਗ ਦੇ ਜਨਰਲ ਸਕੱਤਰ ਮਨੀਸ਼ ਗਿੱਲ ਐੱਸਸੀ ਵਿੰਗ ਦੋਆਬਾ ਜੋਨ ਦੇ ਜਨਰਲ ਸਕੱਤਰ ਨਿਯੁਕਤ
Publish Date: Mon, 12 Oct 2026 06:51 PM (IST)
Updated Date: Mon, 12 Oct 2026 06:53 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੋਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਆਗੂ ਮਨੀਸ਼ ਗਿੱਲ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੋਆਬਾ ਜ਼ੋਨ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੋਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲਾਂ ਨੇ ਮਨੀਸ਼ ਗਿੱਲ ਦੇ ਦਫ਼ਤਰ ਪਹੁੰਚ ਕੇ ਮਨੀਸ਼ ਗਿੱਲ ਨੂੰ ਨਿਯੁਕਤੀ ਪੱਤਰ ਸੌਂਪਿਆ ਤੇ ਵਧਾਈ ਦਿੱਤੀ। ਮਨੀਸ਼ ਗਿੱਲ ਵੱਲੋਂ ਸੁਖਬੀਰ ਸਿੰਘ ਬਾਦਲ, ਗੁਲਜ਼ਾਰ ਸਿੰਘ ਰਣੀਕੇ, ਇਕਬਾਲ ਸਿੰਘ ਢੀਂਡਸਾ, ਕੁਲਦੀਪ ਸਿੰਘ ਬੂਲਾਂ, ਮਨਿੰਦਰਪਾਲ ਸਿੰਘ ਗੁੰਬਰ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ , ਇਸਤਰੀ ਅਕਾਲੀ ਦਲ ਜਲੰਧਰ ਹਲਕਾ ਸੈਂਟਰਲ ਦੇ ਪ੍ਰਧਾਨ ਬੀਬੀ ਰੀਟਾ ਕੌਰ, ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ ਸਿੰਘ ਢਿੱਲੋਂ, ਰਵਿੰਦਰ ਸਿੰਘ ਸਵੀਟੀ, ਐਡਵੋਕੇਟ ਵਿਨੋਦ ਕੌਲ, ਅਰਜਨ ਬੈਹਲ, ਮਨਬੀਰ ਸਿੰਘ ਅਕਾਲੀ, ਰਿਕੀ ਲੂਥਰ, ਰਾਹੁਲ, ਬਿੱਲਾ, ਤਜਿੰਦਰ ਸਿੰਘ, ਜੀਵਨ ਜੋਤ ਸਿੰਘ, ਗੌਰਵ ਭਗਤ, ਗੁਰਦੇਵ ਸਿੰਘ ਹੈਪੀ, ਰਾਜਨ ਸਹੋਤਾ, ਪੰਕਾ ਯਸ਼ ਸਹੋਤਾ, ਪੰਕਜ਼, ਵਿਜੇ ਸਹੋਤਾ, ਸੁਭਾਸ਼, ਗੋਰਾ, ਸੰਨੀ ਘਈ, ਰਵੀ, ਰਾਜ, ਕਮਲ, ਪਵਨ ਤੇ ਨਵਲ ਆਦਿ ਹਾਜ਼ਰ ਸਨ।