- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨੀਸ਼ ਸਿਸੋਦੀਆ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਨਾਲ ਕੀਤਾ ਦੁਖ ਸਾਂਝਾ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਤੇ ਪੰਜਾਬ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬੁੱਧਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਨੇ ਜੇਪੀ ਨਗਰ ਸਥਿਤ ਨਿਵਾਸ ’ਤੇ ਪੁੱਜ ਕੇ ਭਗਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮਹਿੰਦਰ ਭਗਤ ਦੇ ਭਰਾ ਅਸ਼ਵਨੀ ਭਗਤ ਪੁੱਤਰ ਅਤੁਲ ਭਗਤ, ਭਤੀਜੇ ਚੰਦਨ ਭਗਤ ਸਮੇਤ ਪਰਿਵਾਰ ਦੇ ਹੋਰ ਮੈਂਬਰ ਮੌਜੂਦ ਸਨ। ਸਿਸੋਦੀਆ ਨੇ ਕਿਹਾ ਕਿ ਭਗਤ ਚੁੰਨੀ ਲਾਲ ਜੀ ਦਾ ਸਮਾਜਿਕ ਤੇ ਰਾਜਨੀਤਿਕ ਖੇਤਰ ’ਚ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਆਪਣੇ ਲੰਮੇ ਜਨਤਕ ਜੀਵਨ ਦੌਰਾਨ ਆਮ ਲੋਕਾਂ ਦੇ ਹਿੱਤਾਂ ਲਈ ਨਿਰੰਤਰ ਕੰਮ ਕੀਤਾ ਤੇ ਸਮਾਜ ’ਚ ਆਪਣੀ ਵਿਲੱਖਣ ਪਛਾਣ ਬਣਾਈ। ਉਨ੍ਹਾਂ ਦਾ ਦੇਹਾਂਤ ਭਗਤ ਪਰਿਵਾਰ ਦੇ ਨਾਲ-ਨਾਲ ਸਮਾਜਿਕ ਤੇ ਰਾਜਨੀਤਿਕ ਖੇਤਰ ਲਈ ਵੀ ਵੱਡਾ ਘਾਟਾ ਹੈ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਮਹਿੰਦਰ ਭਗਤ ਨੇ ਕਿਹਾ ਕਿ ਪਿਤਾ ਜੀ ਦਾ ਪਿਆਰ, ਮਾਰਗਦਰਸ਼ਨ ਤੇ ਆਸ਼ੀਰਵਾਦ ਉਨ੍ਹਾਂ ਦੇ ਜੀਵਨ ਦੀ ਸਭ ਤੋਂ ਵੱਡੀ ਤਾਕਤ ਰਿਹਾ ਹੈ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਨੇ ਆਪਣਾ ਮਾਰਗਦਰਸ਼ਕ ਤੇ ਮਜ਼ਬੂਤ ਸਹਾਰਾ ਗੁਆ ਦਿੱਤਾ ਹੈ। ਇਸ ਮੌਕੇ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਤੇ ਹਲਕਾ ਨਾਰਥ ਦੇ ਇੰਚਾਰਜ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇ ਜ਼ਿਲ੍ਹਾ ਪ੍ਰਧਾਨ ਆਪ (ਸ਼ਹਿਰੀ) ਅੰਮ੍ਰਿਤਪਾਲ ਸਿੰਘ, ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਹਲਕਾ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ, ਰਵਿੰਦਰ ਬੰਸਲ, ਸਾਬਕਾ ਵਿਧਾਇਕ ਬੰਸਲ, ਹਰਚਰਨ ਸਿੰਘ ਸੰਧੂ, ਰਾਜਵਿੰਦਰ ਕੌਰ ਥਿਆੜਾ, ਜ਼ਿਲ੍ਹਾ ਪ੍ਰਧਾਨ ਆਪ (ਦਿਹਾਤੀ) ਪ੍ਰਦੀਪ ਦੁੱਗਲ, ਭਾਰਤ ਭੂਸ਼ਣ ਜੈਰਥ, ਓਂਕਾਰ ਟਿੱਕਾ, ਅਯੂਬ ਦੁੱਗਲ, ਸੌਰਭ ਸੇਠ, ਕੁਲਦੀਪ ਭਗਤ ਗਗਨ ਸਮੇਤ ਜਲੰਧਰ ਵੈਸਟ ਦੇ ਸਾਰੇ ਕੌਂਸਲਰ, ਚੇਅਰਮੈਨ ਤੇ ਹੋਰ ਪਤਵੰਤੇ ਹਾਜ਼ਰ ਸਨ।