ਸੂਬਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ : ਕਟਾਣਾ
ਮਾਨ ਸਰਕਾਰ ਹਰ ਮੋਰਚੇ ’ਤੇ ਫੇਲ ਹੋ ਚੁੱਕੀ ਹੈ: ਅਮਰਜੀਤ ਸਿੰਘ ਕਟਾਣਾ
Publish Date: Tue, 24 Feb 2026 06:25 PM (IST)
Updated Date: Tue, 24 Feb 2026 06:28 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਪਰਾ ਸਰਕਲ ਦੀ ਨਿਯੁਕਤੀ ਕਰਨ ’ਤੇ ਸਰਕਲ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਕਟਾਣਾ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੇਵਾਵਾਂ ਨੂੰ ਦੇਖਦੇ ਹੋਏ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ। ਕਟਾਣਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਪਾਰਟੀ ਨੂੰ ਇਤਿਹਾਸਕ ਜਿੱਤ ਦਿਵਾ ਕੇ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ’ਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਜ ’ਚ ਦਿਨ ਦਿਹਾੜੇ ਲੁੱਟਾਂ-ਖੋਹਾਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਅਸਫਲ ਰਹੀ ਹੈ ਤੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਤੇ ਲੋਕ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਮਰਜੀਤ ਸਿੰਘ ਕਟਾਣਾ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਮਨ ਬਣਾ ਲਿਆ ਹੈ ਕਿ 2027 ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਾਈ ਜਾਵੇਗੀ।