ਮਾਨ ਸਰਕਾਰ ਹਰੇਕ ਵਰਗ ਨੂੰ ਖੁਸ਼ਹਾਲ ਬਣਾ ਰਹੀ ਹੈ: ਸ਼ਾਹਪੁਰ
ਮਾਨ ਸਰਕਾਰ ਹਰੇਕ ਵਰਗ ਨੂੰ ਖੁਸ਼ਹਾਲ ਬਣਾ ਰਹੀ ਹੈ: ਮਨਦੀਪ ਸਿੰਘ ਸ਼ਾਹਪੁਰ
Publish Date: Wed, 01 Apr 2026 06:39 PM (IST)
Updated Date: Wed, 01 Apr 2026 06:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਆਮ ਆਦਮੀ ਪਾਰਟੀ ਹਲਕਾ ਫਿਲੌਰ ਦੇ ਮੀਡੀਆ ਕੋਆਰਡੀਨੇਟਰ ਮਨਦੀਪ ਸਿੰਘ ਸ਼ਾਹਪੁਰ ਨੇ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੈਡੀਕਲ ਸਹੂਲਤਾਂ ਲਈ ਹਰ ਪਰਿਵਾਰ ਲਈ 10 ਲੱਖ ਰੁਪਏ ਦਾ ਬੀਮਾ ਕਾਰਡ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ, ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਤਰਜੀਹ ਦੇ ਆਧਾਰ ’ਤੇ ਭਰਤੀਆਂ ਕਰਕੇ ਕਾਫੀ ਹੱਦ ਤੱਕ ਪੂਰਾ ਕੀਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਔਰਤਾਂ ਨਾਲ ਕੀਤਾ ਗਿਆ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਜਲਦੀ ਪੂਰਾ ਕੀਤਾ ਜਾ ਰਿਹਾ ਹੈ ਤੇ 13 ਅਪ੍ਰੈਲ ਤੋਂ ਫਾਰਮ ਭਰਵਾ ਕੇ ਰਕਮ ਸਿੱਧੀ ਖਾਤਿਆਂ ’ਚ ਜਮ੍ਹਾਂ ਕਰਵਾਈ ਜਾਵੇਗੀ। ਮਨਦੀਪ ਸਿੰਘ ਨੇ ਕਿਹਾ ਕਿ ਬਿਜਲੀ ਬਿੱਲ ਮੁਆਫੀ ਕਾਰਨ ਹਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ, ਜਿਸ ਨਾਲ ਲੋਕ ਖੁਸ਼ਹਾਲ ਹੋ ਰਹੇ ਹਨ।