12ਵੀਂ, 10ਵੀਂ ਤੇ 8ਵੀਂ ਜਮਾਤ ਦੇ ਨਤੀਜੇ 100 ਫ਼ੀਸਦੀ
ਮਨਸੂਰਪੁਰ ਸਕੂਲ ਦਾ ਬਾਰ੍ਹਵੀਂ, ਦਸਵੀਂ ਤੇ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
Publish Date: Fri, 15 May 2026 07:20 PM (IST)
Updated Date: Fri, 15 May 2026 07:21 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਾਰ੍ਹਵੀਂ, ਦਸਵੀਂ ਅਤੇ ਅੱਠਵੀਂ ਜਮਾਤ ਵਿੱਚ 100 ਫੀਸਦੀ ਨਤੀਜਾ ਦਰਜ ਕੀਤਾ ਹੈ। ਬਾਰ੍ਹਵੀਂ ਜਮਾਤ ਵਿੱਚ ਅੰਕਿਤਾ ਤੇ ਜੱਸੀ ਕਰੜਾ ਨੇ 412 ਅੰਕਾਂ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਜਸ਼ਨਦੀਪ ਸਿੰਘ ਦੁਸਾਂਝ ਨੇ 405 ਅੰਕਾਂ ਨਾਲ ਦੂਜਾ ਅਤੇ ਗੁਰਮੀਨ ਕੌਰ ਨੇ 404 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਦਸਵੀਂ ਜਮਾਤ ਵਿੱਚ ਰਾਗਨੀ ਨੇ 492 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਬਿਕਰਮ ਅਕਸ਼ੇ ਰੱਤੂ ਨੇ 464 ਅੰਕਾਂ ਨਾਲ ਦੂਜਾ ਅਤੇ ਜਸ਼ਨ ਪਾਲ ਨੇ 438 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਵਿੱਚ ਰਜਨੀ ਦਈਆ ਨੇ 483 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਨਿਧੀ ਰਾਣੀ ਨੇ 462 ਅੰਕਾਂ ਨਾਲ ਦੂਜਾ ਅਤੇ ਗੁਰਜੋਤ ਸਿੰਘ ਨੇ 445 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਪਰਦੀਪ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।