ਕਈ ਪਰਿਵਾਰਾਂ ‘ਆਪ’ ’ਚ ਸ਼ਾਮਲ
ਕਈ ਵਿਅਕਤੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ
Publish Date: Sat, 17 Jan 2026 06:46 PM (IST)
Updated Date: Sat, 17 Jan 2026 06:49 PM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਜਿਵੇਂ-ਜਿਵੇਂ ਚੋਣਾਂ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਰਾਜਨੀਤੀ ਵਿਚ ਦਿਲਚਸਪੀ ਰੱਖਣ ਵਾਲੇ ਲੋਕ ਆਪਣੀਆਂ ਮਨਪਸੰਦ ਪਾਰਟੀਆਂ ’ਚ ਸ਼ਾਮਲ ਹੋਣ ਨੂੰ ਤਰਜੀਹ ਦੇਣ ਲੱਗੇ ਹਨ। ਇਸੇ ਹੀ ਕੜੀ ਦੇ ਅਧੀਨ ਕੁੱਝ ਵਿਅਕਤੀਆਂ ਵੱਲੋਂ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਤਿਲਾਂਜਲੀ ਦੇ ਕੇ ਰਾਜ ਭਾਗ ਵਾਲੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਗਿਆ ਹੈ। ਇਸ ਮੌਕੇ ’ਤੇ ਹਲਕਾ ਇੰਚਾਰਜ ਪ੍ਰਮਿੰਦਰ ਸਿੰਘ ਪੰਡੋਰੀ ਵੱਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸੰਖੇਪ ’ਚ ਬੋਲਦਿਆਂ ਪੰਡੋਰੀ ਵੱਲੋਂ ਕਿਹਾ ਗਿਆ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਬਣਦਾ ਮਾਨ ਸਤਿਕਾਰ ਜ਼ਰੂਰ ਦਿੱਤਾ ਜਾਵੇਗਾ। ਇਸ ਮੌਕੇ ’ਤੇ ਸਰਬਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸ਼ਬਾਜ ਸਿੰਘ, ਪੁੰਨੂ ਮੱਲ, ਰਾਜ ਕੁਮਾਰ ਸਹੋਤਾ, ਸੁਖਵਿੰਦਰ ਸਿੰਘ, ਅਵਤਾਰ ਸਿੰਘ ਲੰਬੜਦਾਰ, ਸਵਰਨ ਸਿੰਘ ਕੰਗ, ਮੇਜਰ ਸਿੰਘ ਕੰਗ, ਗੁਰਮੇਲ ਸਿੰਘ ਥਿੰਦ, ਜੋਗਿੰਦਰ ਸਿੰਘ, ਲਵਪ੍ਰੀਤ ਸਿੰਘ, ਗੁਰਜੋਤ ਸਿੰਘ, ਜਨਕ ਰਾਜ, ਪਰਸ਼ੋਤਮ ਲਾਲ ਭੱਟੀ, ਸਰਬਜੀਤ ਸਿੰਘ ਸਹੋਤਾ ਤੇ ਅਵਤਾਰ ਸਿੰਘ ਕੰਗ ਲੰਬੜਦਾਰ ਵੀ ਮੌਜੂਦ ਸਨ।