ਜਲੰਧਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕਿਆਂ ਨੇ ਸਹੁਰੇ ਪਰਿਵਾਰ 'ਤੇ ਹੱਤਿਆ ਦੇ ਦੋਸ਼ ਲਾ ਕੇ ਕੀਤਾ ਹੰਗਾਮਾ
ਰਾਮਾ ਮੰਡੀ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਲਾਸ਼ ਨੂੰ ਸਿਵਲ ਹਸਪਤਾਲ ਲੈ ਕੇ ਆਏ ਪੇਕਾ ਪਰਿਵਾਰ ਦੇ ਮੈਂਬਰ ਉਸ ਦੀ ਮੌਤ ਨੂੰ ਖੁਦਕੁਸ਼ੀ ਬਣਾ ਕੇ ਮਾਮਲੇ ਨੂੰ ਖਤਮ ਕਰਨ ਦਾ ਦੋਸ਼ ਲਗਾ ਰਹੇ ਸਨ। ਬਾਅਦ ਵਿੱਚ ਵਿਆਹੁਤਾ ਦੇ ਪੇਕਿਆਂ ਵੱਲੋਂ ਹੰਗਾਮਾ ਕੀਤਾ ਗਿਆ। ਹੰਗਾਮਾ ਕਰਨ ਵਾਲੀ ਵਿਆਹੁਤਾ ਦੇ ਮਾਪਿਆਂ ਵੱਲੋਂ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਪਰਿਵਾਰ ਨੇ ਮਾਰ ਦਿੱਤਾ ਹੈ।
Publish Date: Sun, 25 Sep 2022 06:05 PM (IST)
Updated Date: Mon, 26 Sep 2022 12:02 AM (IST)
ਜਾ.ਸੰ., ਜਲੰਧਰ : ਰਾਮਾ ਮੰਡੀ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਲਾਸ਼ ਨੂੰ ਸਿਵਲ ਹਸਪਤਾਲ ਲੈ ਕੇ ਆਏ ਪੇਕਾ ਪਰਿਵਾਰ ਦੇ ਮੈਂਬਰ ਉਸ ਦੀ ਮੌਤ ਨੂੰ ਖੁਦਕੁਸ਼ੀ ਬਣਾ ਕੇ ਮਾਮਲੇ ਨੂੰ ਖਤਮ ਕਰਨ ਦਾ ਦੋਸ਼ ਲਗਾ ਰਹੇ ਸਨ। ਬਾਅਦ ਵਿੱਚ ਵਿਆਹੁਤਾ ਦੇ ਪੇਕਿਆਂ ਵੱਲੋਂ ਹੰਗਾਮਾ ਕੀਤਾ ਗਿਆ। ਹੰਗਾਮਾ ਕਰਨ ਵਾਲੀ ਵਿਆਹੁਤਾ ਦੇ ਮਾਪਿਆਂ ਵੱਲੋਂ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰੇ ਪਰਿਵਾਰ ਨੇ ਮਾਰ ਦਿੱਤਾ ਹੈ। ਮ੍ਰਿਤਕ ਲੜਕੀ ਦੀ ਪਛਾਣ ਸੁਖਵਿੰਦਰ ਵਜੋਂ ਹੋਈ ਹੈ। ਵਿਆਹੁਤਾ ਦੀ ਮਾਤਾ ਅਮਰਜੀਤ ਕੌਰ ਨੇ ਦੱਸਿਆ ਕਿ ਸੁਖਵਿੰਦਰ ਦਾ ਵਿਆਹ 12 ਸਾਲ ਪਹਿਲਾਂ ਬਲਵਿੰਦਰ ਸਿੰਘ ਵਾਸੀ ਏਕਤਾ ਨਗਰ ਰਾਮਾ ਮੰਡੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਦੋ ਬੱਚੇ ਵੀ ਹੋਏ।
ਮਾਪਿਆਂ ਦੇ ਇਲਜ਼ਾਮ, ਸੱਸ ਦੀ ਮੌਤ ਤੋਂ ਬਾਅਦ ਸਹੁਰੇ ਨੇ ਤੰਗ ਕਰਨਾ ਸ਼ੁਰੂ ਕਰ ਦਿੱਤਾ
ਲੜਕੀ ਦੇ ਮਾਪਿਆਂ ਦਾ ਦੋਸ਼ ਹੈ ਕਿ ਵਿਆਹ ਤੋਂ ਬਾਅਦ ਸਭ ਕੁਝ ਠੀਕ ਚੱਲ ਰਿਹਾ ਸੀ ਪਰ ਸੁਖਵਿੰਦਰ ਦੀ ਸੱਸ ਦੀ ਮੌਤ ਤੋਂ ਬਾਅਦ ਉਸ ਦੇ ਪਤੀ, ਨਣਾਨਾਂ ਅਤੇ ਜਵਾਈ ਨੇ ਉਸ ਨੂੰ ਤੰਗ-ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਨੇ ਦੋਸ਼ ਲਾਇਆ ਕਿ ਲੜਕੀ ਨੂੰ ਦੋ ਦਿਨ ਪਹਿਲਾਂ ਉਸ ਦੇ ਸਹੁਰੇ ਪਰਿਵਾਰ ਨੇ ਜ਼ਹਿਰ ਖੁਆ ਕੇ ਮਾਰ ਦਿੱਤਾ ਸੀ ਜਿਸ ਦੀ ਸੂਚਨਾ ਕੱਲ੍ਹ ਉਨ੍ਹਾਂ ਨੂੰ ਦਿੱਤੀ ਗਈ ਸੀ। ਇਲਜ਼ਾਮ ਲਗਾਇਆ ਗਿਆ ਕਿ ਪੁਲਿਸ ਨੂੰ ਦੱਸਿਆ ਪਰ ਪੁਲਿਸ ਵੱਲੋਂ ਸਹੁਰੇ ਪਰਿਵਾਰ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਏਸੀਪੀ ਸੈਂਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਲੜਕੀ ਦੇ ਸਹੁਰੇ ਪਰਿਵਾਰ ਨੇ ਬਿਆਨ ਦਿੱਤੇ ਹਨ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 306 ਦਾ ਮਾਮਲਾ ਦਰਜ ਕਰ ਲਿਆ ਹੈ | ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੋਸਟਮਾਰਟਮ ਰਿਪੋਰਟ ਵਿੱਚ ਅਜਿਹੀ ਕੋਈ ਗੱਲ ਸਾਹਮਣੇ ਆਉਂਦੀ ਹੈ ਤਾਂ ਯਕੀਨੀ ਤੌਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।