<

p> ਜੇਐੱਨਐੱਨ, ਜਲੰਧਰ : ਥਾਣਾ ਬਸਤੀ ਖੇਲ 'ਚ ਪੈਂਦੀ ਮਧੂਬਨ ਕਾਲੋਨੀ 'ਚ ਵਿਆਹੁਤਾ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿ੍ਤਕਾ ਦੀ ਪਛਾਣ ਪੂਜਾ ਪਤਨੀ ਬੋਧਰਾਜ ਬਿਹਾਰ, ਹਾਲ ਨਿਵਾਸੀ ਮਧੂਬਨ ਕਾਲੋਨੀ ਵਜੋਂ ਹੋਈ ਹੈ। ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਨਿਰਲੇਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮਿ੍ਤਕਾ ਦੇ ਪਤੀ ਬੋਧਰਾਜ ਨੇ ਦੱਸਿਆ ਕਿ ਉਹ ਇੱਥੇ ਕਿਰਾਏ ਦੇ ਮਕਾਨ 'ਚ ਰਹਿੰਦਾ ਹੈ ਤੇ ਘਰਾਂ 'ਚ ਟਾਈਲਾਂ ਲਾਉਣ ਦਾ ਕੰਮ ਕਰਦਾ ਹੈ। ਸ਼ਾਮ ਨੂੰ ਛੇ ਵਜੇ ਜਦੋਂ ਉਹ ਕੰਮ ਤੋਂ ਪਰਤਿਆ ਤਾਂ ਪੂਜਾ ਪੱਖੇ ਨਾਲ ਲਟਕੀ ਹੋਈ ਸੀ। ਥਾਣਾ ਮੁਖੀ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।