-ਠੰਢੇ ਮਿੱਠੇ ਜਲ ਦੀਆਂ ਲਾਈਆਂ ਛਬੀਲਾਂ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸਜਾਏ ਦੀਵਾਨ ਵਿਚ ਹਜ਼ੂਰੀ ਰਾਗੀ ਭਾਈ ਮਹਿੰਦਰਪਾਲ ਸਿੰਘ ਅਤੇ ਭਾਈ ਤਰਸੇਮ ਸਿੰਘ ਦੇ ਜੱਥਿਆਂ ਨੇ ਕੀਰਤਨ ਵੱਲੋਂ ਤੇ ਭਾਈ ਸਾਹਿਬ ਸਿੰਘ ਲੱਖਣਾ ਦੇ ਜੱਥੇ ਨੇ ਕਥਾ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਬੇਅੰਤ ਸਿੰਘ ਸਰਹੱਦੀ ਨੇ ਸੰਖੇਪ ਸ਼ਬਦਾਂ ਰਾਹੀਂ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਸਜੇ ਦੀਵਾਨ ’ਚ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਭਾਈ ਗੁਰਬਾਜ ਸਿੰਘ ਪਾਰਸ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜੱਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ’ਤੇ ਚਾਨਣਾ ਪਾਇਆ। ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕੇ ਅਤੁੱਟ ਲੰਗਰ ਨਿਰੰਤਰ ਚੱਲਦੇ ਰਹੇ। -------------------------- ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ’ਚ ਆਸਾ ਜੀ ਕੀ ਵਾਰ ਉਪਰੰਤ ਸਿਮਰਨ ਸਾਧਨਾ, ਗਿਆਨੀ ਹਰਭਜਨ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ, ਭਾਈ ਬਰਿੰਦਰ ਸਿੰਘ, ਭਾਈ ਫਤਹਿ ਸਿੰਘ ਹਜ਼ੂਰੀ ਰਾਗੀ, ਭਾਈ ਗੁਰਨਦਰਿ ਸਿੰਘ ਤੇ ਸੁਖਆਸਨ ਸ਼ਬਦ ਚੌਕੀ ਜਥਾ, ਭਾਈ ਗੁਰਪਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਬਲਜੀਤ ਸਿੰਘ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਨੇ ਕਥਾ ਕੀਰਤਨ ਦੀ ਹਾਜ਼ਰੀ ਭਰੀ। ਭਾਈ ਗੁਰਤੇਜ ਸਿੰਘ ਗਹਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ ਨੇ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਜੀ ਦੀ ਜੀਵਨੀ ਤੋਂ ਸੇਧ ਲੈ ਕੇ ਆਪਣੇ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰੂ ਸਾਹਿਬਾਨ ਦੇ ਇਤਿਹਾਸ ਸਬੰਧੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸੰਗਤਾਂ ਵਿਚ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਕੰਵਲਜੀਤ ਸਿੰਘ ਸਕੱਤਰ, ਜੋਗਿੰਦਰ ਸਿੰਘ ਖਜ਼ਾਨਚੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਪਰਮਜੀਤ ਸਿੰਘ ਭਲਵਾਨ, ਪਰਮਜੀਤ ਸਿੰਘ ਕਾਨਪੁਰੀ, ਹਰਜਿੰਦਰ ਸਿੰਘ ਲੈਂਡ ਲਾਰਡ, ਰਵਿੰਦਰ ਜੀਤ ਸਿੰਘ ਖੁਰਾਨਾ, ਸੁਰਜੀਤ ਸਿੰਘ ਸੇਤੀਆ, ਹਰਜੀਤ ਸਿੰਘ ਕਾਹਲੋਂ, ਹਰਦੀਪ ਸਿੰਘ, ਕੁਲਵਿੰਦਰ ਸਿੰਘ ਮੱਲੀ, ਮੈਨੇਜਰ ਸੁਰਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਜੀ.ਐੱਸ ਚੋਪੜਾ, ਹਰਜਿੰਦਰ ਸਿੰਘ ਮਾਨ, ਜਗਜੀਤ ਸਿੰਘ,ਸਤਨਾਮ ਸਿੰਘ ਬੇਦੀ, ਬੰਟੀ ਜੌੜਾ, ਪਰਵਿੰਦਰ ਸਿੰਘ ਉਬਰਾਏ, ਗੁਰਬਖਸ਼ ਸਿੰਘ ਢੀਂਗਰਾ, ਗਗਨਦੀਪ ਸਿੰਘ ਗੱਗੀ ਤੇ ਖਾਲਸਾ ਨੌਜਵਾਨ ਸਭਾ ਦੇ ਮੈਂਬਰ ਗੁਰਨਦਰਿ ਸਿੰਘ, ਸੁਖਆਸਣ ਸ਼ਬਦ ਚੌਂਕੀ ਦੇ ਸਾਰੇ ਸਾਥੀ, ਤਜਿੰਦਰ ਪਾਲ ਸਿੰਘ ਭਾਟੀਆ, ਹਰਜਿੰਦਰਪਾਲ ਸਿੰਘ, ਦਲਜੀਤ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਛਬੀਲ ਲਾਈ ਗਈ। ------------------------- ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਉਪਰੰਤ ਗੁਰੂ ਘਰ ਦੇ ਇਸਤਰੀ ਕੀਰਤਨ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਜਾਪ ਕੀਤੇ। ਹਜ਼ੂਰੀ ਰਾਗੀ ਜੱਥੇ ਦੇ ਭਾਈ ਤਲਵਿੰਦਰ ਸਿੰਘ ਅਤੇ ਸਾਥੀਆਂ ਨੇ ਇਲਾਹੀ ਕੀਰਤਨ ਦੁਬਾਰਾ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਜਥਿਆਂ ਤੇ ਸੇਵਾ ਨਿਭਾਉਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸਰਬਜੀਤ ਸਿੰਘ ਬੇਦੀ, ਗੁਰਸੇਵਕ ਸਿੰਘ, ਹਰਮਿੰਦਰਪਾਲ ਸਿੰਘ, ਬਾਵਾ ਗਾਬਾ, ਤਜਿੰਦਰ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਪ੍ਰਮਿੰਦਰ ਕੌਰ, ਜਸਬੀਰ ਕੌਰ, ਅਵਿਨਾਸ਼ ਕੌਰ, ਕੰਵਲਜੀਤ ਕੌਰ, ਇਕਬਾਲ ਕੌਰ, ਹਰਮਨਜੋਤ ਸਿੰਘ, ਜਸਕੀਰਤ ਸਿੰਘ ਜੱਸੀ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਅਨਮੋਲ ਸਿੰਘ, ਹਰਪ੍ਰੀਤ ਸਿੰਘ, ਭਵਜੋਤ ਸਿੰਘ ਆਦਿ ਨੇ ਹਾਜ਼ਰੀ ਭਰੀ। ------------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ’ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਬਦਲਣ ਦੀ ਅਰਦਾਸ ਕੀਤੀ ਗਈ। ਸਵੇਰ ਦੇ ਦੀਵਾਨਾਂ ’ਚ ਭਾਈ ਗੁਰਦੇਵ ਸਿੰਘ ਵੇਰਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨਵੀਰ ਸਿੰਘ ਪਟਿਆਲੇ ਤੇ ਭਾਈ ਗੁਰਦੇਵ ਸਿੰਘ ਤੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਜੱਥੇ ਗੁਰਦੁਆਰਾ ਮਾਡਲ ਟਾਊਨ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ, ਜਸਜੀਤ ਕੌਰ ਤੇ ਭਾਈ ਬਲਬੀਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਇਆ। ਸ਼ਾਮ ਦੇ ਦੀਵਾਨਾਂ ’ਚ ਭਾਈ ਭੁਪਿੰਦਰ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ, ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਮਾਡਲ ਟਾਊਨ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਗੁਰੂਘਰ ਹਾਜ਼ਰੀ ਭਰੀ। ਸਵੇਰ ਦੇ ਦੀਵਾਨਾਂ ’ਚ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਐੱਚਐੱਸ ਕਾਕਾ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀਐੱਸ ਓਬਰਾਏ, ਲਖਬੀਰ ਸਿੰਘ ਛਾਬੜਾ ਆਦਿ ਨਤਮਸਤਕ ਹੋਏ। -------------------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ’ਚ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਣਧੀਰ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ,ਭਾਈ ਜਸਪਾਲ ਸਿੰਘ ਹੈੱਡ ਗ੍ਰੰਥੀ, ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ, ਭਾਈ ਰਵਿੰਦਰ ਸਿੰਘ ਜੀ ਬੰਬੇ ਵਾਲੇ, ਸਾਹਿਬਜ਼ਾਦਾ ਸੇਵਾ ਸੁਸਾਇਟੀ ਆਦਰਸ਼ ਨਗਰ ਦੇ ਮੈਂਬਰਾਂ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਸਿਮਰਜੀਤ ਸਿੰਘ ਮੀਤ ਗ੍ਰੰਥੀ ਤੇ ਬੀਬੀ ਜਸਜੀਤ ਕੌਰ ਐਡਵੋਕੇਟ ਵੱਲੋਂ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨਾਲ ਸਾਂਝ ਪਾਈ। ਕਵੀ ਹਰਭਜਨ ਸਿੰਘ ਨਾਹਲ ਵੱਲੋਂ ਕਵਿਤਾ ਰਾਹੀਂ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਇਸਤਰੀ ਸਤਿਸੰਗ ਸਭਾ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਦੀ ਹਾਜ਼ਰੀ ਭਰੀ। ਸੰਧਿਆ ਵੇਲੇ ਸੋਦਰੁ ਦੀ ਚੌਂਕੀ ਉਪਰੰਤ ਭਾਈ ਲਖਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡਿ ਸ੍ਰੀ ਦਰਬਾਰ ਸਾਹਿਬ,ਭਾਈ ਚਰਨਜੀਤ ਸਿੰਘ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ ਗਈ। ਭਾਈ ਜਸਪਾਲ ਸਿੰਘ ਹੈੱਡ ਗ੍ਰੰਥੀ ਵੱਲੋਂ ਕਥਾ ਵਿਚਾਰਾਂ ਕੀਤੀਆਂ ਗਈਆਂ। ਸਰਬਜੀਤ ਸਿੰਘ ਰਾਜਪਾਲ ਵੱਲੋਂ ਵੀਡੀਓ ਕਾਲਿੰਗ ਰਾਹੀਂ ਸਮਾਗਮ ’ਚ ਹਾਜ਼ਰੀ ਲਗਵਾਈ। ਇਸ ਮੌਕੇ ਸਕੱਤਰ ਪ੍ਰਭੂ ਸਿੰਘ, ਖਜ਼ਾਨਚੀ ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ, ਬਰਿੰਦਰ ਸਿੰਘ ਸਾਹਨੀ, ਅਮਰਜੀਤ ਸਿੰਘ ਬਸਰਾ, ਸੁਖਵਿੰਦਰ ਸਿੰਘ, ਹਰਪਿੰਦਰ ਸਿੰਘ, ਮਨਜੀਤ ਸਿੰਘ ਬਿੰਦਰਾ, ਅਜੀਤ ਸਿੰਘ ਰਾਜਪਾਲ ਕੁਲਬੀਰ ਸਿੰਘ ਪੇਲੀਆ, ਪ੍ਰਿਤਪਾਲ ਸਿੰਘ, ਹਰਿੰਦਰ ਪਾਲ ਸਿੰਘ, ਸਤਨਾਮ ਸਿੰਘ,ਰਸ਼ਪਾਲ ਕੌਰ ਥਿਆੜਾ ਬਲਵਿੰਦਰ ਕੌਰ ਲਾਡਾ,ਗੁਰਿੰਦਰ ਕੌਰ ਗੁੰਬਰ, ਬਲਵਿੰਦਰ ਕੌਰ ਸਾਹਨੀ, ਕਮਲਜੀਤ ਕੌਰ, ਮਨਜੀਤ ਕੌਰ ਪੁਰਥੀ, ਜਸਵਿੰਦਰ ਕੌਰ ਡੌਲੀ, ਅਵਤਾਰ ਕੌਰ, ਪਰਮਜੀਤ ਕੌਰ ਨੇ ਹਾਜ਼ਰੀ ਭਰੀ। -------------------------- ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ’ਚ ਕਰਵਾਏ ਗਏ ਸਮਾਗਮ ’ਚ ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ, ਭਾਈ ਗੁਰਪਾਲ ਸਿੰਘ, ਇਸਤਰੀ ਸਤਿਸੰਗ ਸਭਾ, ਬੀਬੀ ਭਾਨੀ ਜੀ ਗੁਰਮਤਿ ਸੰਗੀਤ ਆਕੈਡਮੀ ਅਤੇ ਬੇਬੇ ਨਾਨਕੀ ਜੀ ਸੇਵਾ ਸੋਸਾਇਟੀ ਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ’ਚ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ,ਮਨਮਹਿੰਦਰ ਸਿੰਘ ਸੰਦਲ, ਜਥੇਦਾਰ ਸਰਦਾਰਾ ਸਿੰਘ ਮੱਕੜ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਸੁਰਿੰਦਰ ਕੌਰ , ਹਰਜਿੰਦਰ ਕੌਰ ਤੇ ਪਰਮਿੰਦਰ ਕੌਰ ਹਾਜ਼ਰ ਸਨ। ------------------------ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਗੁਰਦੇਵ ਸਿੰਘ, ਭਾਈ ਜਗਦੇਵ ਸਿੰਘ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਹਰਭਜਨ ਸਿੰਘ ਡਾਇਰੈਕਟਰ ਸਾਹਿਬਜ਼ਾਦਾ ਜੁਝਾਰ ਸਿੰਘ ਮਿਸ਼ਨਰੀ ਕਾਲਜ ਚੌਤਾ ਕਲਾਂ ਰੋਪੜ, ਗਿਆਨੀ ਛਨਬੀਰ ਸਿੰਘ ਯੂਐੱਸਏ ਵਾਲੇ ਗਿਆਨੀ ਮਨਜੀਤ ਸਿੰਘ ਸੇਵਕ ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਵਾਲਿਆਂ ਨੇ ਗੁਰਮਤਿ ਵਿਚਾਰਾਂ/ਗੁਰ ਇਤਹਾਸ ਦੀ ਸਾਂਝ ਪਾਈ। ਸਮਾਗਮ ਵਿੱਚ ਪ੍ਰਧਾਨ ਚਰਨਜੀਤ ਸਿੰਘ,ਸਕੱਤਰ ਪਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ ਗੋਮਾ, ਬਲਬੀਰ ਸਿੰਘ ,ਦਵਿੰਦਰ ਸਿੰਘ, ਹਰਜਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣ ਪੁੱਜੇ ਅਮਰਜੀਤ ਸਿੰਘ ਅਮਰੀ, ਰਜਿੰਦਰ ਬੇਰੀ ਸਾਬਕਾ ਵਿਧਾਇਕ, ਸੁਧੀਰ ਗੁਗੀ ਨੂੰ ਸਨਮਾਨਿਤ ਕੀਤਾ ਗਿਆ। ----------------------- ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਸ-2 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-2 ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤੀ ਜਥਾ ,ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ, ਗਿਆਨੀ ਦਰਸ਼ਨ ਸਿੰਘ ਹਜ਼ੂਰੀ ਕਥਾਵਾਚਕ ਅਤੇ ਭਾਈ ਰਣਜੀਤ ਸਿੰਘ ਨੇ ਕਥਾ ਰਾਹੀਂ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਸਮਾਗਮ ’ਚ ਗੁਰੂ ਘਰ ਦੇ ਮੁੱਖ ਸੇਵਾਦਾਰ ਦਲਬੀਰ ਸਿੰਘ ਮਾਹਲ, ਸਤਪਾਲ ਸਿੰਘ, ਡਾ. ਕਰਨੈਲ ਸਿੰਘ, ਮਨਬੀਰ ਸਿੰਘ, ਸ਼ੰਗਾਰਾ ਸਿੰਘ, ਰਜਿੰਦਰ ਪਾਲ ਸਿੰਘ, ਰੂਪ ਕੌਰ ਸੰਘਾ, ਗੁਲਾਰਾ ਸਿੰਘ ਮੁਲਤਾਨੀ, ਬਲਵਿੰਦਰ ਸਿੰਘ ਬਾਜਵਾ, ਜਸਵਿੰਦਰ ਸਿੰਘ ਸੰਧਾ, ਜਗਮੋਹਨ ਸਿੰਘ ,ਪਲਵਿੰਦਰ ਸਿੰਘ, ਹ.ਸ.ਬਵੇਜਾ, ਸੁਖਸ਼ਰਨ ਸਿੰਘ, ਮਨਜਿੰਦਰ ਸਿੰਘ ,ਦਰਸ਼ਨ ਸਿੰਘ ਤੇ ਪਰਮਜੀਤ ਸਿੰਘ ਪੱਤੜ ਨੇ ਹਾਜ਼ਰੀ ਭਰੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਮਕਸੂਦਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਤੋਂ ਇਲਾਵਾ ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਸਮਾਗਮ ’ਚ ਜਨਰਲ ਸਕੱਤਰ ਹਰਭਜਨ ਸਿੰਘ ਕਾਹਲੋਂ, ਕਸ਼ਮੀਰ ਸਿੰਘ ਬੱਲ ਮੀਤ ਸਕੱਤਰ, ਸਰਬਜੀਤ ਸਿੰਘ ਮੁਲਤਾਨੀ ਐਡੀਟਰ, ਗੁਰਜੀਤ ਸਿੰਘ ਵੇਹਗਲ, ਰਣਜੀਤ ਸਿੰਘ ਗੋਲਡੀ, ਅਮਰੀਕ ਸਿੰਘ ਟਾਹਲੀ, ਹਰਜੀਤ ਸਿੰਘ, ਪ੍ਰੋਫੈਸਰ ਸੁਖਦੇਵ ਸਿੰਘ ਰੰਧਾਵਾ, ਜੁਗਿੰਦਰ ਸਿੰਘ ਸੋਢੀ, ਬਿਕਰਮਜੀਤ ਸਿੰਘ ਤੇ ਡਾ. ਜਸਵੰਤ ਸਿੰਘ ਹੰਸ ਹਾਜ਼ਰ ਸਨ।