ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਨੇ : ਸੰਧੂ
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਨੇ: ਸੰਧੂ
Publish Date: Mon, 23 Mar 2026 06:46 PM (IST)
Updated Date: Mon, 23 Mar 2026 06:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਸ਼ਹੀਦੇ-ਏ-ਆਜ਼ਮ ਭਗਤ ਸਿੰਘ, ਸੁਖਦੇਵ ਠਾਪਰ ਤੇ ਸ਼ਿਵਰਾਮ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਫਿਲੌਰ ’ਚ ਸੀਨੀਅਰ ਆਗੂ ਰਾਜਿੰਦਰ ਸੰਧੂ ਵੱਲੋਂ ਆਪਣੇ ਦਫ਼ਤਰ ’ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀਆਂ ਤਸਵੀਰਾਂ ’ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਅੱਜ ਲੋੜ ਹੈ ਕਿ ਨੌਜਵਾਨ ਪੀੜੀ ਨੂੰ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ’ਚ ਨੁੱਕੜ ਨਾਟਕ ਕਰਵਾਏ ਜਾਣ ਤੇ ਨੌਜਵਾਨਾਂ ਨੂੰ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਖੇਡ ਮੇਲੇ ਤੇ ਛਿੰਝ ਮੇਲੇ ਕਰਵਾਏ ਜਾਣ ਚਾਹੀਦੇ ਹਨ। ਇਸ ਦੌਰਾਨ ਪ੍ਰਣ ਕੀਤਾ ਗਿਆ ਕਿ ਨੌਜਵਾਨ ਪੀੜੀ ਨੂੰ ਜਾਗਰੂਕ ਕਰਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਮਾਪਿਆਂ ਤੇ ਪੰਜਾਬ ਦਾ ਨਾਂ ਵਿਸ਼ਵ ਪੱਧਰ ’ਤੇ ਰੌਸ਼ਨ ਕਰ ਸਕਣ।