- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬਕਾਲਾ ਕਾਨਫਰੰਸ ਦੇ ਭਾਰੀ ਇਕੱਠ ਨੇ ਬਾਦਲ ਪਰਿਵਾਰ ਦੀ ਨੀਂਦ ਉਡਾਈ:ਭੋਗਲ

ਸੁਖਵਿੰਦਰ ਸਿੰਘ ਪੰਜਾਬੀ ਜਾਗਰਣ, ਭੋਗਪੁਰ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਈ.ਟੀ. ਸੈੱਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਭੋਗਲ ਨੇ ਕਿਹਾ ਕਿ ਬਾਬਾ ਬਕਾਲਾ ਵਿਖੇ ਪਾਰਟੀ ਦੀ ਹੋਈ ਕਾਨਫਰੰਸ ਵਿੱਚ ਹੋਏ ਭਾਰੀ ਇਕੱਠ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਵਰਕਰਾਂ ਦੀਆਂ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਨਫਰੰਸ ਦੀ ਸਫਲਤਾ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਬਲਜੀਤ ਸਿੰਘ ਖ਼ਾਲਸਾ ਦੇ ਬਿਆਨ ਵਾਲੀ ਵੀਡੀਓ ਨੂੰ ਕੱਟ-ਛਾਂਟ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਜਾ ਰਿਹਾ ਹੈ। ਭੋਗਲ ਨੇ ਕਿਹਾ ਕਿ ਪਾਰਟੀ ਵੱਲੋਂ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਵਾਇਰਲ ਹੋ ਰਹੀ ਵੀਡੀਓ ਪੰਥਕ ਵਿਦਵਾਨ ਬਲਜੀਤ ਸਿੰਘ ਖ਼ਾਲਸਾ ਦੇ ਜਨਤਕ ਸੰਬੋਧਨ ਦਾ ਇੱਕ ਹਿੱਸਾ ਹੈ ਅਤੇ ਇਸ ਨੂੰ ਪੂਰੇ ਸੰਦਰਭ ਵਿੱਚ ਦੇਖਿਆ ਜਾਣਾ ਚਾਹੀਦਾ ਹੈ। ਗੁਰਪ੍ਰੀਤ ਸਿੰਘ ਭੋਗਲ ਨੇ ਦੋਸ਼ ਲਗਾਇਆ ਕਿ ਪੂਰੇ ਬਿਆਨ ਨੂੰ ਸਾਹਮਣੇ ਲਿਆਉਣ ਦੀ ਬਜਾਏ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਕਿਸੇ ਵੀ ਵੀਡੀਓ ਨੂੰ ਬਿਨਾਂ ਪੂਰਾ ਸੰਦਰਭ ਜਾਣੇ ਅੱਗੇ ਸਾਂਝਾ ਨਾ ਕੀਤਾ ਜਾਵੇ।