ਮਾਤਾ ਅਮਰਜੀਤ ਕੌਰ ਦੀ ਅੰਤਿਮ ਅਰਦਾਸ ਭਲਕੇ
ਮਾਤਾ ਅਮਰਜੀਤ ਕੌਰ ਦੀ ਅੰਤਿਮ ਅਰਦਾਸ ਭਲਕੇ
Publish Date: Wed, 03 Dec 2025 08:51 PM (IST)
Updated Date: Wed, 03 Dec 2025 08:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਹਕੋਟ: ਗੁਰਦੁਆਰਾ ਬਾਬਾ ਸੁਖਚੈਨ ਦਾਸ ਬਾਜਵਾ ਕਲਾਂ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੀ ਮਾਤਾ ਅਤੇ ਭਾਈ ਹਜ਼ਾਰਾ ਸਿੰਘ ਦੀ ਪਤਨੀ ਅਮਰਜੀਤ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 5 ਦਸੰਬਰ ਨੂੰ ਉਨ੍ਹਾਂ ਦੇ ਗ੍ਰਹਿ ਮੁਹੱਲਾ ਢੇਰੀਆਂ ਵਿਖੇ ਪੈਣਗੇ। ਉਪਰੰਤ ਸ਼ਬਦ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਮੁਹੱਲਾ ਢੇਰੀਆਂ ਵਿਖੇ 12 ਤੋਂ ਇਕ ਵਜੇ ਤਕ ਹੋਵੇਗੀ, ਜਿਸ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।