ਮਾਤਾ ਗੰਗਾ ਖਾਲਸਾ ਪਬਲਿਕ ਸਕੂਲ ਦੀ ਬੱਲੇ-ਬੱਲੇ
ਸੌ ਪ੍ਰਤੀਸ਼ਤ ਰਿਹਾ ਮਾਤਾ ਗੰਗਾ ਖਾਲਸਾ ਪਬਲਿਕ ਸੀ.ਸੈ.ਸਕੂਲ ਰਾਮਾ-ਮੰਡੀ ਦਾ ਦੱਸਵੀ ਜਮਾਤ ਦਾ ਨਤੀਜਾ - ਪ੍ਰਿੰਸੀਪਲ ਗੁਰਪ੍ਰੀਤ ਕੌਰ
Publish Date: Mon, 11 May 2026 08:56 PM (IST)
Updated Date: Mon, 11 May 2026 08:57 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ 10ਵੀਂ ਜਮਾਤ ਦੇ ਨਤੀਜਿਆਂ ਚ ਮਾਤਾ ਗੰਗਾ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਰਿਜਲਟ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ 10ਵੀਂ ਜਮਾਤ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਨੇ 78% ਅੰਕਾਂ ਨਾਲ ਪਹਿਲਾ ਸਥਾਨ, ਵਿਦਿਆਰਥਣ ਲਾਡੋ ਨੇ 75% ਅੰਕਾਂ ਨਾਲ ਦੂਜਾ ਸਥਾਨ ਤੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ 70% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਰਾਮ ਸਿੰਘ ਬੋਲੀਨਾ ਚੇਅਰਮੈਨ ਮਾਤਾ ਗੰਗਾ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਪੰਜਾਬ ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਵੱਲੋਂ ਸਕੂਲ ਦੇ ਅਧਿਆਪਕਾਂ ਦਾ ਧੰਨਵਾਨ ਕੀਤਾ ਗਿਆ ਜਿਨ੍ਹਾਂ ਨੇ ਬੱਚਿਆਂ ਨੂੰ ਬੜੀ ਲਗਨ ਨਾਲ ਪੜ੍ਹਾਇਆ ਤੇ ਬੱਚਿਆ ਨੇ ਵੀ ਆਪਣੇ ਅਧਿਆਪਕਾਂ ਦਾ ਸਾਥ ਦਿੱਤਾ, ਜਿਸ ਕਾਰਨ ਆਪਣੇ ਇਲਾਕੇ ਚ ਸਭ ਤੋਂ ਵਧਿਆ ਰਿਜ਼ਲਟ ਆਇਆ ਹੈ ।