100% ਰਿਹਾ ਮਾਤਾ ਗੰਗਾ ਖਾਲਸਾ ਸਕੂਲ ਦਾ ਨਤੀਜਾ
ਸੌ ਫੀਸਦੀ ਰਿਹਾ ਮਾਤਾ ਗੰਗਾ ਖਾਲਸਾ ਪਬਲਿਕ ਸੀ.ਸੈ.ਸਕੂਲ ਰਾਮਾ-ਮੰਡੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ - ਪ੍ਰਿੰਸੀਪਲ ਗੁਰਪ੍ਰੀਤ ਕੌਰ
Publish Date: Wed, 13 May 2026 07:59 PM (IST)
Updated Date: Wed, 13 May 2026 08:00 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ 12ਵੀਂ ਜਮਾਤ ਦੇ ਨਤੀਜਿਆਂ ਚ ਮਾਤਾ ਗੰਗਾ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਰਿਜਲਟ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ 12ਵੀਂ ਜਮਾਤ ਦੇ ਰੈਗੂਲਰ ਤੇ ਓਪਨ ਦੇ ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਹਨ। ਵਿਦਿਆਰਥਣ ਵੰਦਨਾ ਨੇ 86% ਅੰਕਾਂ ਨਾਲ ਪਹਿਲਾ ਸਥਾਨ, ਹੀਨਾ ਨੇ 84% ਅੰਕਾਂ ਨਾਲ ਦੂਜਾ ਸਥਾਨ ਤੇ ਦਲਜੀਤ ਕੌਰ ਨੇ 84% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸੁਸਾਇਟੀ ਪੰਜਾਬ ਦੇ ਚੇਅਰਮੈਨ ਰਾਮ ਸਿੰਘ ਬੋਲੀਨਾ ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਵੱਲੋਂ ਸਕੂਲ ਦੇ ਅਧਿਆਪਕਾਂ ਦਾ ਧੰਨਵਾਨ ਕੀਤਾ ਗਿਆ।