
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਸਾਹਿਬ ਕੌਰ ਖਾਲਸਾ ਕਾਲਜ ਦਾ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਮਾਤਾ ਸਾਹਿਬ ਕੌਰ ਖਾਲਸਾ ਕਾਲਜ ਫਾਰ ਵਿਮੈਨ ਢੰਡੋਵਾਲ ਦਾ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਤੇ ਸੌ ਫੀਸਦੀ ਰਿਹਾ। ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਮਨਪ੍ਰੀਤ ਕੌਰ ਤੇ ਜੈਸਮੀਨ ਕੌਰ ਨੇ ਸਾਂਝੇ ਤੌਰ ‘ਤੇ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਪ੍ਰਭਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਨਾਮ ਚਮਕਾਇਆ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ, ਮੀਤ ਪ੍ਰਧਾਨ ਗੁਰਨਾਮ ਸਿੰਘ ਚੱਠਾ, ਮੀਤ ਪ੍ਰਧਾਨ ਹਰੀਸ਼ ਮਿੱਤਰ, ਸਕੱਤਰ ਡਾ. ਨਗਿੰਦਰ ਸਿੰਘ ਬਾਂਸਲ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਡਾਇਰੈਕਟਰ ਆਰ.ਕੇ ਜੈਨ ਨੇ ਕਿਹਾ ਕਿ ਮਿਹਨਤੀ ਅਧਿਆਪਕਾਂ, ਅਨੁਸ਼ਾਸਨ ਅਤੇ ਪੜ੍ਹਾਈ ਦੇ ਬਿਹਤਰੀਨ ਮਾਹੌਲ ਸਦਕਾ ਹੀ ਕਾਲਜ ਦੇ ਵਿਦਿਆਰਥੀ ਲਗਾਤਾਰ ਮੱਲਾਂ ਮਾਰ ਰਹੇ ਹਨ। ਕਾਲਜ ਕੋਆਰਡੀਨੇਟਰ ਸਨੇਹਾ ਲਤਾ ਅਤੇ ਕਾਰਜਕਾਰੀ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।