ਮਾਤਾ ਸਾਹਿਬ ਕੌਰ ਸਕੂਲ ਢੰਡੋਵਾਲ ਦਾ ਅੱਠਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ
ਮਾਤਾ ਸਾਹਿਬ ਕੌਰ ਸਕੂਲ ਢੰਡੋਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
Publish Date: Sun, 12 Apr 2026 07:01 PM (IST)
Updated Date: Sun, 12 Apr 2026 07:04 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ। ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ, ਡਾਇਰੈਕਟਰ ਆਰਕੇ ਜੈਨ ਤੇ ਪ੍ਰਿੰਸੀਪਲ ਰੇਖਾ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਸਦਕਾ ਸ਼ਾਨਦਾਰ ਨੰਬਰ ਹਾਸਲ ਕੀਤੇ ਹਨ। ਇਨ੍ਹਾਂ ਬੋਰਡ ਪ੍ਰੀਖਿਆਵਾਂ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਬਗੀਚਾ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਰਸੀਰਤ ਕੌਰ ਪੁੱਤਰੀ ਸਲਵਿੰਦਰ ਸਿੰਘ ਨੇ ਦੂਜਾ ਅਤੇ ਸਹਿਜਪ੍ਰੀਤ ਕੌਰ ਪੁੱਤਰੀ ਬਲਦੇਵ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਪ੍ਰਧਾਨ ਬਲਵਿੰਦਰ ਸਿੰਘ ਚੱਠਾ ਨੇ ਸਮੂਹ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬਿਹਤਰੀਨ ਨਤੀਜਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦਾ ਹੀ ਫਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।