ਮੇਅਰ ਨੇ ਸਿੱਖ ਜੱਥੇਬੰਦੀਆਂ ਨੇ ਕੀਤੀ ਮੀਟਿੰਗ
ਮੇਅਰ ਨੂੰ ਖਾਲਸਾ ਮਾਰਚ ਲਈ ਸਿੱਖ ਜੱਥੇਬੰਦੀਆਂ ਨੇ ਕੀਤੀ ਮੀਟਿੰਗ
Publish Date: Thu, 09 Apr 2026 07:19 PM (IST)
Updated Date: Thu, 09 Apr 2026 07:23 PM (IST)
ਕੇਡੀ ਭੰਡਾਰੀ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : 13 ਅਪ੍ਰੈਲ ਨੂੰ ਵਿਸਾਖੀ ਦੇ ਦਿਨ ਨੌਵੀ ਪਾਤਸ਼ਾਹੀ ਗੁਰੂ ਤੇਗ ਬਹਾਦਰ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਤੋਂ ਸਜਾਏ ਜਾ ਰਹੇ ਖਾਲਸਾ ਮਾਰਚ ਸਬੰਧੀ ਸਿੱਖ ਜਥੇਬੰਦੀਆਂ ਨੇ ਮੇਅਰ ਵਨੀਤ ਧੀਰ ਨਾਲ ਮੁਲਾਕਾਤ ਕੀਤੀ ਤੇ ਖਾਲਸਾ ਮਾਰਚ ਦੇ ਮਾਰਗ ਤੇ ਸਫਾਈ ਵਿਵਸਥਾ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮਾਰਗ ਦੇ ਰਸਤੇ ’ਚ ਸਫਾਈ, ਝੰਡੇ ਲਾਉਣ ਤੇ ਪਾਣੀ ਦਾ ਛਿੜਕਾਅ ਆਦਿ ਨੂੰ ਯਕੀਨੀ ਬਨਾਇਆ ਜਾਵੇ। ਮੀਟਿੰਗ ’ਚ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਕੌਂਸਲਰ ਗੁਰਵਿੰਦਰ ਸਿੰਘ ਬੰਟੀ ਨੀਲਕੰਠ, ਮੁਕੇਸ਼ ਸੇਠੀ, ਹਰਪਾਲ ਸਿੰਘ ਚੱਢਾ, ਗੁਰਵਿੰਦਰ ਸਿੰਘ ਭਾਟੀਆ, ਨਗਰ ਨਿਗਮ ਦੀਆਂ ਵੱਖ ਵੱਖ ਬਰਾਂਚਾਂ ਦੇ ਅਧਿਕਾਰੀ, ਵੱਖ ਵੱਖ ਸੁਸਾਇਟੀਆਂ ਤੇ ਸਿੰਘ ਸਭਾਵਾਂ ਦੇ ਪ੍ਰਧਾਨ ਆਦਿ ਸ਼ਾਮਲ ਸਨ। ਮੇਅਰ ਨੇ ਮੀਟਿੰਗ ਦੌਰਾਨ ਭਰੋਸਾ ਦਿੱਤਾ ਕਿ ਖਾਲਸਾ ਮਾਰਚ ਦੇ ਰਸਤੇ ਨੂੰ ਸਜਾਇਆ ਵੀ ਜਾਵੇਗਾ।
---
ਸੜਕ ਬਣਾਉਣ ਤੇ ਸੀਵਰੇਜ ਦੀ ਮੁਸ਼ਕਲ ਹੱਲ ਕਰਨ ਲਈ ਦਿੱਤਾ ਮੰਗ ਪੱਤਰ
ਇਸ ਤੋਂ ਇਲਾਵਾ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੀਨੀਅਰ ਆਗੂ ਕੇ ਡੀ ਭੰਡਾਰੀ ਨੇ ਵੀਰਵਾਰ ਨੂੰ ਗਾਜ਼ੀ ਗੁੱਲਾ ਰੇਲਵੇ ਫਾਟਕ ਤੋਂ ਸੜਕ ਬਣਾਉਣ ਤੇ ਸੀਵਰੇਜ ਸਮੱਸਿਆ ਹੱਲ ਕਰਨ ਲਈ ਮੰਗ ਪੱਤਰ ਦਿੱਤਾ। ਇਸ ਦੌਰਾਨ ਭੰਡਾਰੀ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਦਘਾਟਨ ਮਗਰੋਂ ਵੀ ਸੜਕ ਨਹੀਂ ਬਣੀ। ਉਨ੍ਹਾਂ ਨਾਲ ਵਾਰਡ ਨੰਬਰ 81 ਦੀ ਕੌਂਸਲਰ ਨੀਲਮ ਸੋਢੀ, ਕਮਲ ਭਗਤ ਅਤੇ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ। ਇਸ ਦੌਰਾਨ ਮੇਅਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।