ਪ੍ਰੈੱਸ ਕਲੱਬ ’ਚ ਪੁੱਜੇ ਮੇਅਰ ਨੇ ਸ਼ਹਿਰ ਦੀਆਂ ਸਮੱਸਿਆਵਾਂ ’ਤੇ ਕੀਤੀ ਚਰਚਾ
ਮੇਅਰ ਵਿਨੀਤ ਧੀਰ ਵੱਲੋਂ ਪੰਜਾਬ ਪ੍ਰੈੱਸ ਕਲੱਬ ਦਾ ਦੌਰਾ
Publish Date: Thu, 12 Feb 2026 09:07 PM (IST)
Updated Date: Thu, 12 Feb 2026 09:09 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਮੇਅਰ ਵਨੀਤ ਧੀਰ ਨੇ ਪੰਜਾਬ ਪ੍ਰੈੱਸ ਕਲੱਬ, ਜਲੰਧਰ ਦਾ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕਲੱਬ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ, ਖਜ਼ਾਨਚੀ ਸ਼ਿਵ ਸ਼ਰਮਾ, ਸਕੱਤਰ ਰਾਜੇਸ਼ ਯੋਗੀ, ਸੰਯੁਕਤ ਸਕੱਤਰ ਸੁਕਰਾਂਤ ਸਫ਼ਰੀ, ਜਨਰਲ ਮੈਨੇਜਰ ਜਤਿੰਦਰ ਸਿੰਘ, ਸੀਨੀਅਰ ਪੱਤਰਕਾਰ ਮਦਨ ਭਾਰਦਵਾਜ, ਹਰਵਿੰਦਰ ਸਿੰਘ ਫੁੱਲ ਤੇ ਨਵੀਨ ਸ਼ਰਮਾ ਵੀ ਮੌਜੂਦ ਸਨ। ਦੌਰੇ ਦੌਰਾਨ ਮੇਅਰ ਵਨੀਤ ਧੀਰ ਨੇ ਪੱਤਰਕਾਰਾਂ ਨਾਲ ਸ਼ਹਿਰ ਦੀਆਂ ਵੱਖ-ਵੱਖ ਮਹੱਤਵਪੂਰਨ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਟ੍ਰੈਫਿਕ ਸਿਗਨਲਾਂ 'ਚ ਸੁਧਾਰ, ਸੜਕਾਂ ਦੀ ਮੁਰੰਮਤ ਤੇ ਸ਼ਹਿਰ ’ਚ ਲੱਗੇ ਕੂੜੇ ਦੇ ਡੰਪਾਂ ਦੀ ਸਮੱਸਿਆ ਮੁੱਖ ਤੌਰ ’ਤੇ ਚਰਚਾ ਦਾ ਵਿਸ਼ਾ ਰਹੀ। ਮੇਅਰ ਨੇ ਭਰੋਸਾ ਦਿਵਾਇਆ ਕਿ ਜਲੰਧਰ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਤੇ ਜਨਤਾ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪ੍ਰੈੱਸ ਕਲੱਬ ਦੀ ਇਮਾਰਤ ਦੇ ਵਿਕਾਸ ਲਈ ਵੀ ਯਤਨ ਕਰਨ ਦਾ ਭਰੋਸਾ ਦਿੱਤਾ। ਪੰਜਾਬ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਮੇਅਰ ਦੇ ਦੌਰੇ ਨੂੰ ਹਾਂ-ਪੱਖੀ ਕਦਮ ਦੱਸਦਿਆਂ ਕਿਹਾ ਕਿ ਪ੍ਰੈੱਸ ਤੇ ਪ੍ਰਸ਼ਾਸਨ ਵਿਚਾਲੇ ਸਹਿਯੋਗ ਨਾਲ ਹੀ ਸ਼ਹਿਰ ਦਾ ਸਮੁੱਚਾ ਵਿਕਾਸ ਸੰਭਵ ਹੈ।