ਡਿਫਾਲਟਰਾਂ ਵਿਰੁੱਧ ਐੱਫਆਈਆਰ ਲਈ ਮੇਅਰ ਨੇ ਲਿਖੀ ਚਿੱਠੀ
ਡਿਫਾਲਟਰ ਕਾਲੋਨਾਈਜ਼ਰਾਂ ਵਿਰੁੱਧ ਐਫਆਈਆਰ ਲਈ ਕਮਿਸ਼ਨਰ ਨੂੰ ਪੱਤਰ ਲਿਖਿਆ, ਮੇਅਰ
Publish Date: Thu, 14 May 2026 09:47 PM (IST)
Updated Date: Thu, 14 May 2026 09:48 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਡਿਫਾਲਟਰ ਕਾਲੋਨਾਈਜ਼ਰਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਨਗਰ ਨਿਗਮ ਨੇ ਤਿਆਰੀ ਕਰ ਲਈ ਹੈ ਤੇ ਆਉਂਦੇ ਕੁਝ ਦਿਨਾਂ ’ਚ ਲਗਪਗ ਇਕ ਦਰਜਨ ਕਾਲੋਨਾਈਜ਼ਰਾਂ ਖਿਲਾਫ ਐੱਫਆਈਆਰ ਦਰਜ ਹੋ ਸਕਦੀ ਹੈ। ਇਸ ਸਬੰਧੀ ਮੇਅਰ ਵਨੀਤ ਧੀਰ ਨੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਪੱਤਰ ਲਿਖਿਆ ਹੈ, ਜਿਸ ’ਚ ਅਲਟੀਮੇਟਮ ਦੇਣ ਦੇ ਬਾਵਜੂਦ ਜਿਨ੍ਹਾਂ ਕਾਲੋਨਾਈਜ਼ਰਾਂ ਨੇ ਬਕਾਇਆ ਰਹਿੰਦੀ ਨਿਗਮ ਦੀ ਫੀਸ ਜਮ੍ਹਾਂ ਨਹੀਂ ਕਰਵਾਈ, ਉਨ੍ਹਾਂ ਖਿਲਾਫ ਤੁਰੰਤ ਐਕਸ਼ਨ ਲੈਂਦੇ ਹੋਏ ਐੱਫਆਈਆਰ ਦਰਜ ਕਰਵਾਈ ਜਾਵੇ। ਮੇਅਰ ਨੇ ਕਿਹਾ ਹੈ ਕਿ ਲਗਪਗ ਦੋ ਹਫਤੇ ਪਹਿਲਾਂ ਨਗਰ ਨਿਗਮ ਨੇ ਬਕਾਇਦਾ ਪਬਲਿਕ ਨੋਟਿਸ ਜਾਰੀ ਕਰਕੇ ਕਾਲੋਨਾਈਜ਼ਰਾਂ ਦੇ ਨਾਂ ਅਖਬਾਰਾਂ ’ਚ ਇਸ਼ਤਿਹਾਰ ਦੇ ਕੇ ਛਾਪੇ ਸਨ ਤੇ ੳਨ੍ਹਾਂ ਨੂੰ ਇਕ ਹਫਤੇ ਅੰਦਰ ਫੀਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਪਰ ਫੀਸ ਜਮ੍ਹਾਂ ਨਹੀਂ ਕਰਵਾਈ, ਜਿਸ ਕਾਰਨ ਮੇਅਰ ਨੇ ਨਿਗਮ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ।