
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

9ਵਾਂ ਸੂਬਾ ਪੱਧਰੀ ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਗੋਲਡ, ਸਿਲਵਰ ਤੇ ਕਾਂਸੀ ਦੇ ਤਮਗੇ ਜਿੱਤ ਕੇ ਮਾਰੀਆਂ ਮੱਲਾਂ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਮਨਸੂਰੀਆ ਕੁੰਗਫੂ ਇੰਟਰਨੈਸ਼ਨਲ ਐਸੋਸੀਏਸ਼ਨ ਵੱਲੋਂ 9ਵੀਂ ਸੂਬਾ ਪੱਧਰੀ ਇੰਟਰਨੈਸ਼ਨਲ ਚੈਪੀਅਨਸ਼ਿਪ 2026 ਡੀਏਵੀ ਐਡੀਟੋਰੀਅਮ ਜਲੰਧਰ ਵਿਖੇ ਸੰਪੰਨ ਹੋਈ। ਕਰਾਟੇ, ਕਿਕ ਬਾਕਸਿੰਗ ਅਤੇ ਕੁੰਗਫੂ ਮਾਰਸ਼ਲ ਆਰਟ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਗੋਲਡ, ਸਿਲਵਰ ਤੇ ਕਾਂਸੀ ਦੇ ਤਮਗੇ ਜਿੱਤ ਕੇ ਆਪੋ-ਆਪਣੇ ਸਕੂਲਾਂ ਦਾ ਤੇ ਕੋਚਾਂ ਦਾ ਨਾਮ ਰੌਸ਼ਨ ਕੀਤਾ। ਐਸੋਸੀਏਸ਼ਨ ਦੇ ਮਾਸਟਰ ਸਿਫੂ ਟੀ.ਕੇ. ਨਰਜ਼ਰੀ ਨੇ ਦੱਸਿਆ ਕਿ ਖਿਡਾਰੀਆਂ ਵੱਲੋਂ ਗੋਲਡ, ਸਿਲਵਰ ਅਤੇ ਕਾਂਸੀ ਦੇ ਤਮਗੇ ਹਾਸਲ ਕਰਨਾ ਉਨ੍ਹਾਂ ਦੀ ਲਗਾਤਾਰ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਡੀ.ਐੱਸ.ਓ. ਗੁਰਪ੍ਰੀਤ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਕਰਾਟੇ, ਮਾਰਸ਼ਲ ਆਰਟ ਤੇ ਕੁੰਗਫੂ ਵਰਗੀਆਂ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਰੀਰਕ ਤੰਦਰੁਸਤੀ ਤੇ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹੋਣਹਾਰ ਖਿਡਾਰੀ ਆਉਣ ਵਾਲੇ ਸਮੇਂ ’ਚ ਜ਼ਿਲ੍ਹਾ, ਸੂਬਾ ਤੇ ਕੌਮੀ ਪੱਧਰ ’ਤੇ ਵੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਨਗੇ।