- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਹਰਿਆਣਾ ਦੇ ਮੁੱਖ ਮੰਤਰੀ

-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
-ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ’ਤੇ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਐਲਾਨ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਸਹਿਯੋਗ ਵੈੱਲਫੇਅਰ ਸੁਸਾਇਟੀ ਵੱਲੋਂ ਆਪਣੇ ਪ੍ਰਧਾਨ ਅਰੁਣ ਕਾਲੀਆ ਦੀ ਭਾਜਪਾ ਯੁਵਾ ਮੋਰਚਾ ਦੇ ਸਪੋਰਟਸ ਸੈੱਲ ਪੰਜਾਬ ਦੇ ਸਹਿ-ਕਨਵੀਨਰ ਵਜੋਂ ਨਿਯੁਕਤੀ ਦੀ ਖ਼ੁਸ਼ੀ ਵਿੱਚ ਅਰਜੁਨ ਨਗਰ ਸਥਿਤ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਮੈਡੀਕਲ ਕੈਂਪ ਅਤੇ ਜਨ-ਸਭਾ ਕਰਵਾਈ ਗਈ। ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਉਨ੍ਹਾਂ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਕੱਠ ਨੂੰ ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਹਰਿਆਣਾ ਦੀ ਤਰਜ਼ ’ਤੇ ਯੋਗ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗਰੀਬ ਅਤੇ ਯੋਗ ਪਰਿਵਾਰਾਂ ਨੂੰ 500 ਰੁਪਏ ਵਿੱਚ ਐੱਲਪੀਜੀ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਵਿੰਨ੍ਹਦਿਆਂ ਦੋਸ਼ ਲਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਹਰਿਆਣਾ ਵਿੱਚ ਭਾਜਪਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜ਼ਿਕਰ ਕੀਤਾ। ਮੈਡੀਕਲ ਕੈਂਪ ਦੀ ਸ਼ਲਾਘਾ ਕਰਦਿਆਂ ਸੈਣੀ ਨੇ ਲੋਕਾਂ ਨੂੰ ਨਿਯਮਤ ਸਿਹਤ ਜਾਂਚ ਕਰਵਾਉਣ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਅਰੁਣ ਕਾਲੀਆ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਵੀ ਦਿੱਤੀ। ਸਮਾਗਮ ਦਾ ਮੰਚ ਸੰਚਾਲਨ ਗੁਰਪ੍ਰੀਤ ਵਿੱਕੀ ਨੇ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਪ੍ਰਿੰਸ ਚੋਪੜਾ, ਗੌਤਮ ਕੁਕਰੇਜਾ, ਪਰਮਿੰਦਰ ਬਹਿਲ, ਕੁਨਾਲ ਸਪਾਰਟਨ, ਵਿਸ਼ੂ, ਮਣੀ ਵਾਲੀਆ, ਗੁਰਲੀਨ, ਰਵਿੰਦਰ, ਵਾਸੂ ਕੌਸ਼ਲ, ਨਰਿੰਦਰ ਕਾਲੀਆ, ਹਰਮਨ, ਰਵੀ ਜੋਸ਼ੀ, ਇੰਦਰਜੀਤ ਸ਼ਰਮਾ, ਪ੍ਰੇਮ, ਓਮ ਪ੍ਰਕਾਸ਼, ਸੰਜੀਵ ਸ਼ਰਮਾ, ਸਾਹਿਲ ਅਤੇ ਰਜਨੀਸ਼ ਨਿੱਕਾ ਸਮੇਤ ਸੁਸਾਇਟੀ ਦੇ ਮੈਂਬਰ ਆਦਿ ਹਾਜ਼ਰ ਸਨ।