ਪੰਜਾਬ ਭਰ 'ਚ ਮੈਡੀਕਲ ਸਟੋਰਾਂ ਨੂੰ ਲੱਗੇ ਤਾਲੇ; ਕੈਮਿਸਟਾਂ ਦੀ ਸੂਬਾ ਪੱਧਰੀ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ, ਮਰੀਜ਼ ਪਰੇਸ਼ਾਨ
ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਦਵਾਈ ਵਿਕਰੇਤਾਵਾਂ ਦੀ ਹੜਤਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਰਹੇ, ਜਿਸ ਕਾਰਨ ਕਈ ਇਲਾਕਿਆਂ ਵਿੱਚ ਆਮ ਗਤੀਵਿਧੀਆਂ ਪ੍ਰਭਾਵਿਤ ਹੋਈਆਂ।
Publish Date: Wed, 20 May 2026 11:58 AM (IST)
Updated Date: Wed, 20 May 2026 12:00 PM (IST)
ਜਾਗਰਣ ਪ੍ਰਤੀਨਿਧ, ਅੰਮ੍ਰਿਤਸਰ - ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਦਵਾਈ ਵਿਕਰੇਤਾਵਾਂ ਦੀ ਹੜਤਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਰਹੇ, ਜਿਸ ਕਾਰਨ ਕਈ ਇਲਾਕਿਆਂ ਵਿੱਚ ਆਮ ਗਤੀਵਿਧੀਆਂ ਪ੍ਰਭਾਵਿਤ ਹੋਈਆਂ।
ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ ਵੱਲੋਂ ਸੱਦੇ ਗਏ ਦੇਸ਼-ਪੱਧਰੀ ਬੰਦ ਦਾ ਵੱਡਾ ਅਸਰ ਚੰਡੀਗੜ੍ਹ ਵਿੱਚ ਵੀ ਵੇਖਣ ਨੂੰ ਮਿਲਿਆ। ਸ਼ਹਿਰ ਦੇ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਰਹਿਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੂੰ ਦਵਾਈਆਂ ਲਈ ਇੱਧਰ-ਉੱਧਰ ਭਟਕਣਾ ਪਿਆ।
ਉਥੇ ਲੁਧਿਆਣਾ ਦੀਆਂ ਜ਼ਿਆਦਾਤਰ ਦਵਾਈਆਂ ਦੇ ਦੁਕਾਨਾਂ ਬੰਦ ਰਹੀਆਂ ਉੱਥੇ ਹੀ ਪੰਜਾਬ ਦੀ ਦਵਾਈਆਂ ਦੀ ਹੋਲਸੇਲ ਮੰਡੀ ਵਜੋਂ ਮਸ਼ਹੂਰ ਪਿੰਡੀ ਗਲੀ ਅੱਜ ਬੁੱਧਵਾਰ ਨੂੰ ਪੂਰੀ ਤਰ੍ਹਾਂ ਬੰਦ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਹੜਤਾਲ ਦਾ ਅਸਰ ਲੁਧਿਆਣਾ ਤੋਂ ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਵੇਖਣ ਨੂੰ ਮਿਲਿਆ, ਜਿੱਥੇ ਦਵਾਈਆਂ ਦੀ ਸਪਲਾਈ ਪ੍ਰਭਾਵਿਤ ਰਹੀ। ਅੱਜ ਲੁਧਿਆਣਾ ਦੀ ਹੋਲਸੇਲ ਮਾਰਕੀਟ ਪਿੰਡੀ ਗਲੀ ਵਿੱਚ ਸਵੇਰੇ ਤੋਂ ਹੀ ਦੁਕਾਨਾਂ ਬੰਦ ਹੋਣ ਕਾਰਨ ਸੁੰਨ - ਸਾਨ ਰਹੀ।
ਮੋਗਾ
ਮੋਗਾ ਜ਼ਿਲ੍ਹੇ ਦੇ ਸਮੂਹ ਮੈਡੀਕਲ ਸਟੋਰ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਮੂਹ ਮੈਡੀਕਲ ਸਟੋਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ। ਕੈਮਿਸਟ ਐਸੋਸੀਏਸ਼ਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਨਲਾਈਨ ਫਾਰਮੇਸੀ ਤੇ ਰੋਕ, ਜਨ ਔਸ਼ਧੀ ਕੇਂਦਰ ਬਿਨਾਂ ਲਾਇਸੰਸ ਤੇ ਸਾਰੀਆਂ ਦਵਾਈਆਂ ਰੱਖਣ ਤੇ ਰੋਕ ਲਗਾਈ ਗਈ ਹੈ ਅਤੇ ਅਜਿਹੀਆਂ ਦਵਾਈਆਂ ਹਨ ਜਿਨ੍ਹਾਂ ਤੇ ਰੋਕ ਲਗਾਈ ਗਈ ਹੈ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਜੋ ਰੋਜ਼ਮਰਾ ਦੇ ਮਰੀਜ਼ ਹਨ ਉਨ੍ਹਾਂ ਨੂੰ ਆਉਂਦੇ ਸਮੇਂ ਵਿੱਚ ਭਾਰਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਸਥਿਤੀਆਂ ਵਿਚ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਰੋਕਾਂ ਨੂੰ ਤੁਰੰਤ ਖਾਰਜ ਕਰਦੇ।
ਜ਼ੀਰਕਪੁਰ
ਈ-ਫਾਰਮੇਸੀ ਪ੍ਰਣਾਲੀ ਦੇ ਵਿਰੋਧ ਵਿੱਚ ਅੱਜ (20 ਮਈ) ਦੇਸ਼ ਭਰ ਵਿੱਚ ਦਵਾਈ ਵਿਕਰੇਤਾਵਾਂ ਵੱਲੋਂ ਰਾਸ਼ਟਰਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਜ਼ੀਰਕਪੁਰ ਸਮੇਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਮੈਡੀਕਲ ਸਟੋਰ ਬੰਦ ਰਹਿਣਗੇ। ਇਹ ਬੰਦ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟਸ (ਏਆਈਓਸੀਡੀ) ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ ’ਤੇ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ
ਸ਼ਹਿਰ ਦੇ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਰਹੇ, ਜਿਸ ਕਾਰਨ ਕਈ ਇਲਾਕਿਆਂ ਵਿੱਚ ਆਮ ਗਤੀਵਿਧੀਆਂ ਪ੍ਰਭਾਵਿਤ ਹੋਈਆਂ। ਵਿਸ਼ੇਸ਼ ਤੌਰ 'ਤੇ ਦਵਾਈ ਮਾਰਕੀਟ ਕਟੜਾ ਸ਼ੇਰ ਸਿੰਘ ਵਿੱਚ ਸਾਰੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ। ਮਜੀਠਾ ਰੋਡ, ਹਾਲ ਬਾਜ਼ਾਰ, ਲਾਰੈਂਸ ਰੋਡ ਅਤੇ ਹੋਰ ਪ੍ਰਮੁੱਖ ਇਲਾਕਿਆਂ ਵਿੱਚ ਵੀ ਜ਼ਿਆਦਾਤਰ ਮੈਡੀਕਲ ਸਟੋਰ ਬੰਦ ਦਿਖਾਈ ਦਿੱਤੇ। ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਹਾ ਕਿ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿੱਚ ਇਹ ਬੰਦ ਰੱਖਿਆ ਗਿਆ ਹੈ।