- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲੌਰ ਵਿੱਚ ਮੈਡੀਕਲ ਸਟੋਰਾਂ ’ਤੇ ਕਥਿਤ ਨਸ਼ਾ ਵਿਕਰੀ ਨੂੰ ਲੈ ਕੇ ਭਾਜਪਾ ਆਗੂ ਮਨਮੀਤ ਸਿੰਘ ਨਿੱਕੂ ਨੇ ਚੁੱਕੇ ਸਵਾਲ

ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ’ਚ ਮੈਡੀਕਲ ਸਟੋਰਾਂ ’ਤੇ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਭਾਜਪਾ ਮੰਡਲ ਦੇ ਸੀਨੀਅਰ ਆਗੂ ਮਨਮੀਤ ਸਿੰਘ ਨਿੱਕੂ ਨੇ ਸਵਾਲ ਉਠਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਫਿਲੌਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਕੁਝ ਮੈਡੀਕਲ ਸਟੋਰਾਂ ’ਤੇ ਕਥਿਤ ਤੌਰ ’ਤੇ ਨਿਯਮਾਂ ਦੇ ਉਲਟ ਨਸ਼ੀਲੀਆਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ।
ਮਨਮੀਤ ਸਿੰਘ ਨਿੱਕੂ ਨੇ ਡਰੱਗ ਇੰਸਪੈਕਟਰ ਦੀ ਕਾਰਵਾਈ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇ ਅਜਿਹੀਆਂ ਗਤੀਵਿਧੀਆਂ ਹੋ ਰਹੀਆਂ ਹਨ ਤਾਂ ਸਬੰਧਤ ਵਿਭਾਗ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਫਿਲੌਰ ਖੇਤਰ ਦੇ ਮੈਡੀਕਲ ਸਟੋਰਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜਿੱਥੇ ਵੀ ਨਿਯਮਾਂ ਦੀ ਉਲੰਘਣਾ ਜਾਂ ਗੈਰ-ਕਾਨੂੰਨੀ ਵਿਕਰੀ ਸਾਹਮਣੇ ਆਵੇ, ਉੱਥੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਨਸ਼ਿਆਂ ਦੀ ਸਮੱਸਿਆ ਨੌਜਵਾਨ ਪੀੜ੍ਹੀ ਅਤੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਿਹਤ ਵਿਭਾਗ ਅਤੇ ਡਰੱਗ ਕੰਟਰੋਲ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸ਼ੱਕੀ ਮੈਡੀਕਲ ਸਟੋਰਾਂ ਦੀ ਜਾਂਚ, ਦਵਾਈਆਂ ਦੇ ਰਿਕਾਰਡ ਦੀ ਪੜਤਾਲ ਤੇ ਨਿਯਮਤ ਨਿਗਰਾਨੀ ਯਕੀਨੀ ਬਣਾਉਣੀ ਚਾਹੀਦੀ ਹੈ।