ਸਾਲਾਨਾ ਕਰਜ਼ਾ ਯੋਜਨਾ ਦੀ ਸਮੀਖਿਆ ਲਈ ਕੀਤੀ ਮੀਟਿੰਗ
ਪੱਤਰ ਪ੍ਰੇਰਕ, ਪੰਜਾਬੀ ਜਾਰਗਣ,
Publish Date: Sat, 09 May 2026 08:22 PM (IST)
Updated Date: Sat, 09 May 2026 08:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਰਗਣ, ਜਲੰਧਰ : ਵਿੱਤੀ ਵਰ੍ਹੇ 2025-26 ਦੀ ਚੌਥੀ ਤਿਮਾਹੀ (ਜਨਵਰੀ ਤੋਂ ਮਾਰਚ) ਭਾਵ ਸਾਲਾਨਾ ਕਰਜ਼ਾ ਯੋਜਨਾ ਦੀ ਸਮਾਪਤੀ ’ਤੇ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਐੱਲਡੀਐੱਮ ਜਲੰਧਰ, ਐੱਮਐੱਸ ਮੋਤੀ ਵੱਲੋਂ ਇਸ ਕੜੀ ਤਹਿਤ ਲੋਹੀਆਂ ਅਤੇ ਸ਼ਾਹਕੋਟ ਬਲਾਕ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਬੈਂਕਾਂ ਦੇ ਬਲਾਕ ਨੁਮਾਇੰਦਿਆਂ ਅਤੇ ਲਾਈਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮੀਟਿੰਗ ਦੌਰਾਨ ਉਨ੍ਹਾਂ ਨਵੇਂ ਵਿੱਤੀ ਵਰ੍ਹੇ 2026-27 ਲਈ ਬੈਂਕਾਂ ਨੂੰ ਦਿੱਤੇ ਗਏ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਕੁੱਝ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਡੀਡੀਐੱਮ ਨਾਬਾਰਡ ਸਵਿਤਾ ਸਿੰਘ, ਰੂਡਸੈੱਟ ਇੰਸਟੀਚਿਊਟ ਜਲੰਧਰ ਤੋਂ ਫੈਕਲਟੀ ਮੈਂਬਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮਾਰਚ 2026 ਤਿਮਾਹੀ ਦੀ ਸਮੀਖਿਆ ਦੇ ਨਾਲ-ਨਾਲ ਜ਼ਿਲ੍ਹੇ ਦੀ ਸੀਡੀ ਰੇਸ਼ੋ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਬੈਂਕਾਂ ਨੂੰ ਇਸ ਵਿੱਚ ਹੋਰ ਸੁਧਾਰ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮਨਜ਼ੂਰ ਕਰਨ ਲਈ ਕਿਹਾ ਗਿਆ। ਰੂਡਸੈੱਟ ਇੰਸਟੀਚਿਊਟ ਜਲੰਧਰ ਤੋਂ ਸ਼ਾਮਲ ਫੈਕਲਟੀ ਨੇ ਸ਼ਿਰਕਤ ਕਰਦਿਆਂ ਸੰਸਥਾ ਵੱਲੋਂ ਨੌਜਵਾਨਾਂ ਨੂੰ ਦਿੱਤੀ ਜਾਂਦੀ ਰੁਜ਼ਗਾਰ ਮੁਖੀ ਕਿੱਤਾ ਸਿਖਲਾਈ ਬਾਰੇ ਜਾਣਕਾਰੀ ਦਿੱਤੀ।