ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਗੁਰੂਘਰ ’ਚ ਮੀਟਿੰਗ
ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਗੁਰਦਵਾਰਾ ਛੇਵੀਂ ਪਾਤਸ਼ਾਹੀ ਵਿਖੇ ਹੋਈ ਮੀਟਿੰਗ
Publish Date: Fri, 10 Apr 2026 06:30 PM (IST)
Updated Date: Fri, 10 Apr 2026 06:32 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : 13 ਅਪ੍ਰੈਲ ਦੁਪਹਿਰ 2 ਵਜੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਣ ਸਾਹਿਬ ਗੁਰੂ ਤੇਗ ਬਹਾਦਰ ਨਗਰ ਤੋਂ ਆਰੰਭ ਹੋ ਰਹੇ ਖਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਇਤਿਹਾਸਕ ਅਸਥਾਨ ਗੁਰਦਵਾਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੇ ਭਾਈ ਗੁਰਦਾਸ ਹਾਲ ਵਿੱਚ ਪ੍ਰਧਾਨ ਗੁਰਕਿਰਪਾਲ ਸਿੰਘ, ਕੰਵਲਜੀਤ ਸਿੰਘ ਟੋਨੀ ਤੇ ਹਰਪਾਲ ਸਿੰਘ ਚੱਢਾ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਪਾਲਕੀ ਸਾਹਿਬ ਨਾਲ ਕੀਰਤਨ ਦੀ ਸੇਵਾ ਭਾਈ ਜਸਪਾਲ ਸਿੰਘ ਰਾਜ ਨਗਰ ਵਾਲੇ ਕਰਨਗੇ। ਵੱਖ-ਵੱਖ ਨਿਹੰਗ ਜੱਥੇਬੰਦੀਆਂ ਖਾਸ ਤੌਰ ’ਤੇ ਖਾਲਸਾ ਮਾਰਚ ’ਚ ਸ਼ਾਮਲ ਹੋਣਗੀਆਂ। ਖਾਲਸਾ ਮਾਰਚ ਨੂੰ ਸੁਚੱਜੇ ਢੰਗ ਨਾਲ ਚਲਉਣ ਲਈ ਵੱਖਰੀ ਕਮੇਟੀ ਬਣਾਈ ਗਈ ਹੈ। ਮੀਟਿੰਗ ’ਚ ਪੁੱਜੇ ਬੇਅੰਤ ਸਿੰਘ ਸਰਹੱਦੀ, ਦਵਿੰਦਰ ਸਿੰਘ ਰਹੇਜਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਪਰਮਜੀਤ ਸਿੰਘ ਹੀਰਾ ਭਾਟੀਆ, ਜਸਬੀਰ ਸਿੰਘ ਰੰਧਾਵਾ, ਇੰਦਰਪਾਲ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ, ਸਤਿੰਦਰ ਪਾਲ ਸਿੰਘ ਛਾਬੜਾ, ਬਲਵਿੰਦਰ ਸਿੰਘ ਸਰਾਫ, ਜਸਪ੍ਰੀਤ ਸਿੰਘ, ਹਰਬੰਸ ਸਿੰਘ, ਜਸਬੀਰ ਕੌਰ ਸੇਠੀ, ਅਮਨਜੀਤ ਸਿੰਘ, ਗੁਰਜੀਤ ਸਿੰਘ, ਗੁਰਦੀਪ ਸਿੰਘ ਬਵੇਜਾ, ਭਾਈ ਤਰਸੇਮ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ, ਚਰਨਜੀਤ ਸਿੰਘ ਲੁਬਾਣਾ ਆਦਿ ਹਾਜ਼ਰ ਸਨ।