- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿੱਚ ਆਮ ਲੋਕਾਂ ਦੇ ਅਧਿਕਾਰਾਂ ਅਤੇ ਹੋਰ ਮੁੰਦਿਆਂ ’ਤੇ ਮਨੁੱਖੀ ਅਧਿਕਾਰ ਪਰਿਸ਼ਦ ਇੰਡੀਆ ਦੀ ਮੀਟਿੰਗ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਮਨੁੱਖੀ ਅਧਿਕਾਰ ਪ੍ਰੀਸ਼ਦ ਇੰਡੀਆ ਦੀ ਪੰਜਾਬ ਟੀਮ ਵੱਲੋਂ ਜਲੰਧਰ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਪੰਜਾਬ ਵਿਚ ਲਾਅ ਐਂਡ ਆਰਡਰ ਤੋਂ ਇਲਾਵਾ ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੀ ਬੇਅਦਬੀ ਸਮੇਤ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮਨੁੱਖੀ ਅਧਿਕਾਰ ਪਰਿਸ਼ਦ ਇੰਡੀਆ ਦੀ ਪੰਜਾਬ ਟੀਮ ਨੇ ਕਿਹਾ ਕਿ ਸੰਗਠਨ ਆਮ ਨਾਗਰਿਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਕਥਿਤ ਪੁਲਿਸ ਜ਼ਿਆਦਤੀ, ਦੁਰਵਿਵਹਾਰ ਜਾਂ ਅਧਿਕਾਰਾਂ ਦੀ ਉਲੰਘਣਾ ਖਿਲਾਫ਼ ਲੋਕਤਾਂਤਰਿਕ ਅਤੇ ਕਾਨੂੰਨੀ ਢੰਗ ਨਾਲ ਆਵਾਜ਼ ਉਠਾਏਗਾ। ਉਨ੍ਹਾਂ ਕਿਹਾ ਕਿ ਸੰਗਠਨ ਦਾ ਸੰਘਰਸ਼ ਕਿਸੇ ਵਿਅਕਤੀ ਜਾਂ ਸੰਸਥਾ ਦੇ ਖਿਲਾਫ਼ ਨਹੀਂ, ਸਗੋਂ ਬੇਇਨਸਾਫ਼ੀ ਅਤੇ ਅਧਿਕਾਰਾਂ ਦੀ ਦੁਰਵਰਤੋਂ ਖਿਲਾਫ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਆਲੋਚਨਾ ਕਰਨਾ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਦਰਜ ਕਰਵਾਉਣਾ ਨਾਗਰਿਕ ਦਾ ਅਧਿਕਾਰ ਹੈ। ਮੀਟਿੰਗ ’ਚ ਜਨਰਲ ਸਕੱਤਰ ਆਰਤੀ ਕਪੂਰ, ਵਾਈਸ ਪ੍ਰੈਜ਼ੀਡੈਂਟ ਸੰਦੀਪ ਗਗਨ, ਡਾਇਰੈਕਟਰ ਅਸ਼ਵਨੀ ਕੁਮਾਰ, ਨੈਸ਼ਨਲ ਪ੍ਰੈਜ਼ੀਡੈਂਟ ਐਂਟੀ ਕ੍ਰਾਈਮ ਸੈੱਲ ਹਨੀ ਗੁਪਤਾ, ਯੂਥ ਸੈੱਲ ਪ੍ਰੈਜ਼ੀਡੈਂਟ ਰਜਤ ਖੱਤਰੀ, ਜਨਰਲ ਸਕੱਤਰ ਕ੍ਰਿਸ਼ਨ ਸੂਰੀ, ਵੂਮੈਨ ਸੈੱਲ ਪ੍ਰੈਜ਼ੀਡੈਂਟ ਪ੍ਰਿਆ ਵਿਰਦੀ, ਵਾਈਸ ਪ੍ਰੈਜ਼ੀਡੈਂਟ ਜੋਤੀ ਅਤੇ ਨੀਤੂ, ਵਰਕਿੰਗ ਪ੍ਰੈਜ਼ੀਡੈਂਟ ਪ੍ਰਬਲ ਉੱਪਲ, ਯੂਥ ਸੈੱਲ ਸਕੱਤਰ ਚੇਤਨ ਦੁੱਗਲ, ਸਕੱਤਰ ਚੰਦਰ ਮੋਹਨ, ਵਾਈਸ ਪ੍ਰੈਜ਼ੀਡੈਂਟ ਜਤਿਨ ਹਾਂਡਾ ਤੇ ਪੰਜਾਬ ਵੂਮੈਨ ਸੈੱਲ ਪ੍ਰੈਜ਼ੀਡੈਂਟ ਲਖਵਿੰਦਰ ਕੌਰ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।