- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਨਵੰਬਰ ਦੇ ਮੁੱਖ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਪ੍ਰਸਾਸ਼ਨ ਵੱਲੋਂ ਪ੍ਰਬੰਧਕਾਂ ਨਾਲ ਮੀਟਿੰਗ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 98ਵਾਂ ਨਗਰ ਕੀਰਤਨ 21 ਨਵੰਬਰ ਨੂੰ ਜਲੰਧਰ ਸ਼ਹਿਰ ’ਚ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਲਈ ਡੀਸੀ ਦਫਤਰ ਵੱਲੋਂ ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਸਿੰਘ ਸਭਾਵਾਂ ਦੇ ਨੁਮਾਇੰਦਿਆਂ ਤੇ ਪ੍ਰਸਾਸ਼ਨਿਕ ਅਧਿਕਾਰੀਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੀਟਿੰਗ ਹਾਲ ’ਚ ਕੀਤੀ ਗਈ, ਜਿਸ ’ਚ ਅਡੀਸ਼ਨਲ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ, ਸੀਐੱਮਐੱਫਓ ਰਜਮਨਦੀਪ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਏਸੀਪੀ ਹੈੱਡਕੁਆਟਰ ਗੁਰਪ੍ਰੀਤ ਸਿੰਘ ਤੇ ਹੋਰ ਪ੍ਰਸਾਸ਼ਨਿਕ ਅਧਿਕਾਰੀ ਸ਼ਾਮਲ ਹੋਏ।
ਅਡੀਸ਼ਨਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੂੰ ਸਾਰੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਬੈਠਕ ’ਚ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਜਗਜੀਤ ਸਿੰਘ ਗਾਬਾ, ਇਕਬਾਲ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ, ਟ੍ਰੈਫਿਕ ਨੂੰ ਸੁਚਾਰੂ ਆਵਾਜਾਈ ਵਿਵਸਥਾ ਯਕੀਨੀ ਕਰਨ, ਨਗਰ ਨਿਗਮ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ 'ਤੇ ਸਫ਼ਾਈ, ਸੜਕ ਮੁਰੰਮਤ, ਸਟਰੀਟ ਲਾਈਟਾਂ ਦੀ ਜਾਂਚ, ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਤੇ ਸਜਾਵਟ ਦੇ ਕੰਮ ਸਮੇਂ 'ਤੇ ਪੂਰਾ ਕਰਨ ਸਬੰਧੀ, ਅਸਥਾਈ ਪਖਾਨੇ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ ਤੇ ਬਿਜਲੀ ਸਪਲਾਈ ਦੀ ਵਿਵਸਥਾ ਵੀ ਪਹਿਲਾਂ ਤੋਂ ਹੀ ਯਕੀਨੀ ਬਣਾਉਣ ਲਈ ਬੇਨਤੀ ਕੀਤੀ।
ਮੇਅਰ ਵਿਨੀਤ ਧੀਰ, ਨਿਤਿਨ ਕੋਹਲ਼ੀ ਹਲਕਾ ਇੰਚਾਰਜ ਸੈਂਟਰਲ ਤੇ ਚੰਦਨ ਗਰੇਵਾਲ ਚੈਅਰਮੈਨ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਹਰ ਵਿਭਾਗ ਨੂੰ ਸੌਂਪੇ ਗਏ ਕੰਮ ’ਚ ਪੂਰੀ ਜ਼ਿੰਮੇਵਾਰੀ ਤੇ ਆਪਸੀ ਤਾਲਮੇਲ ਦਿਖਾਉਣਾ ਪਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਵੇਰੇ 10 ਵਜੇ ਆਰੰਭ ਹੋਵੇਗਾ ਤੇ ਐੱਸਡੀ ਕਾਲਜ ਰੋਡ, ਮੰਡੀ ਫ਼ੈਟਨਗੰਜ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜਪੀਰ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ ਜੀਟੀ ਰੋਡ, ਭਗਵਾਨ ਵਾਲਮੀਕਿ ਚੌਕ ਤੇ ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਜਲੰਧਰ ’ਚ ਸੰਪੂਰਨ ਹੋਵੇਗਾ।
ਇਸ ਮੌਕੇ ਦਵਿੰਦਰ ਸਿੰਘ ਰਿਆਤ, ਸੁਰਿੰਦਰ ਸਿੰਘ ਵਿਰਦੀ, ਕੰਵਲਜੀਤ ਸਿੰਘ ਟੋਨੀ, ਸੁਖਵਿੰਦਰ ਸਿੰਘ ਮੱਕੜ, ਗੁਰਕਿਰਪਾਲ ਸਿੰਘ, ਤੇਜਬੀਰ ਸਿੰਘ ਬਾਂਸਲ, ਚਰਨਜੀਤ ਸਿੰਘ ਮਿੰਟਾ, ਰਣਜੀਤ ਸਿੰਘ ਰਾਣਾ, ਹਰਜੋਤ ਸਿੰਘ ਲੱਕੀ, ਟਿੰਕੂ ਬਾਬਾ ਨੀਲਾ ਮਹਿਲ, ਦਵਿੰਦਰ ਸਿੰਘ ਸੈਂਟਰਲ ਟਾਊਨ, ਗੁਰਜੀਤ ਸਿੰਘ ਪੋਪਲੀ, ਹਰਜੀਤ ਸਿੰਘ ਬਾਬਾ, ਕੁਲਵਿੰਦਰ ਸਿੰਘ ਚੀਮਾ, ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ, ਮਨਿੰਦਰਪਾਲ ਸਿੰਘ ਗੁੰਬਰ, ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ ਸਿੰਘ ਢਿੱਲੋਂ, ਜਸਕੀਰਤ ਸਿੰਘ ਜੱਸੀ,ਦਲਵਿੰਦਰ ਸਿੰਘ ਬੜਿੰਗ, ਗੁਰਜੀਤ ਸਿੰਘ ਟੱਕਰ, ਕੰਵਲਜੀਤ ਸਿੰਘ, ਚਮਕੌਰ ਸਿੰਘ, ਨਿਰਮਲ ਸਿੰਘ ਬੇਦੀ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਅਮ੍ਰਿਤਪਾਲ ਸਿੰਘ, ਦਲਜੀਤ ਸਿੰਘ ਲੰਮਾ ਪਿੰਡ, ਸੁਰਿੰਦਰ ਸਿੰਘ, ਫੁੰਮਣ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ ਲੰਮਾ ਪਿੰਡ, ਗੁਰਪ੍ਰੀਤ ਸਿੰਘ, ਜੀਵਨਜੋਤ ਸਿੰਘ, ਪਰਵਿੰਦਰ ਸਿੰਘ ਠੁਕਰਾਲ, ਬਲਜੀਤ ਸਿੰਘ ਨਿਹੰਗ, ਜਸਵਿੰਦਰ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਸਚਦੇਵਾ, ਰਾਜਾ ਪਰਵਿੰਦਰ ਸਿੰਘ, ਸ਼ਰਨਜੀਤ ਸਿੰਘ ਖੁਰਾਣਾ, ਸਿਮਰਜੀਤ ਸਿੰਘ ਖੁਰਾਣਾ, ਗਗਨ ਰੇਣੂ, ਗਰਜਾ ਸਿੰਘ, ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਮਹਿੰਦਰ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਭਵਜੋਤ ਸਿੰਘ, ਅਜਮੇਰ ਸਿੰਘ ਤੇ ਹੋਰ ਹਾਜ਼ਰ ਸਨ।