ਸੇਤੂ ਦੀ ਤਰ੍ਹਾਂ ਕੰਮ ਕਰਦੀ ਹੈ ਮੈਗਾ ਪੀਟੀਐੱਮ : ਟੀਨੂੰ ਸਰਕਾਰੀ ਸਕੂਲ ਪਿੰਡ ਹਜ਼ਾਰਾ ਵਿਖੇ 'ਮੈਗਾ ਪੀਟੀਐੱਮ' ਕਰਵਾਈ
Publish Date: Fri, 09 Oct 2026 06:57 PM (IST)
Updated Date: Fri, 09 Oct 2026 06:59 PM (IST)
-ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਕੀਤੀ ਵਿਸ਼ੇਸ਼ ਸ਼ਿਰਕਤ ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ ’ਚ ਮੈਗਾ ਪੀਟੀਐੱਮ (ਮਾਪੇ-ਅਧਿਆਪਕ ਮਿਲਣੀ) ਕਰਵਾਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੰਜਾਬ ਸਟੇਟ ਕੋਆਪ੍ਰੇਟਿਵ ਐਗਰੀਕਲਚਰਲ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ ਤੇ ਹਲਕਾ ਆਦਮਪੁਰ ਦੇ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਕੌਰ ਤੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਸਰਮਾਇਆ ਤੇ ਭਵਿੱਖ ਹਨ। ਅਜਿਹੀਆਂ ਮੈਗਾ ਪੀਟੀਐੱਮ ਮਾਪਿਆਂ ਤੇ ਅਧਿਆਪਕਾਂ ਵਿਚਾਲੇ ਇਕ ਮਜ਼ਬੂਤ ਸੇਤੂ ਦਾ ਕੰਮ ਕਰਦੀਆਂ ਹਨ, ਜਿਸ ਨਾਲ ਬੱਚਿਆਂ ਦੀਆਂ ਲੋੜਾਂ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨੇੜਿਓਂ ਸਮਝਣ ’ਚ ਮਦਦ ਮਿਲਦੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਪੋਰਟਸ ਵੈਲਫੇਅਰ ਬੋਰਡ ਆਦਮਪੁਰ (ਜਲੰਧਰ) ਦੇ ਚੇਅਰਮੈਨ ਲਖਵੀਰ ਸਿੰਘ ਹਜ਼ਾਰਾ ਨੇ ਮੈਗਾ ਪੀਟੀਐੱਮ ਚ ਪਹੁੰਚਣ ਤੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮਿਲਣੀ ’ਚ ਐੱਸਐੱਮਸੀ ਚੇਅਰਮੈਨ ਕਮਲਜੀਤ ਕੌਰ, ਬਲਾਕ ਸੰਮਤੀ ਮੈਂਬਰ ਸੁਦਾਗਰ ਸਿੰਘ, ਜਗਦੀਸ਼ ਰਾਮ, ਆਗੂ ਕਮਲ ਕੰਗਣੀਵਾਲ, ਪੰਚ ਨਵਦੀਪ ਸਿੰਘ, ਤੇਗਪ੍ਰੀਤ ਸਿੰਘ, ਪੰਚ ਪਤੀ ਅਵਤਾਰ ਸਿੰਘ, ਜਸਵੰਤ ਸਿੰਘ, ਕਮਲਜੀਤ ਸਿੰਘ, ਪਰਮਿੰਦਰ ਸਿੰਘ, ਲਵਦੀਪ ਸਿੰਘ ਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।