ਮੈਡਲ ਜਿੱਤ ਕੇ ਮੇਹਰ ਚੰਦ ਪੋਲੀਟੈਕਨਿਕ ਦਾ ਚਮਕਾਇਆ ਨਾਂ
ਮੇਹਰ ਚੰਦ ਪੋਲਿਟੈਕਨਿਕ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਸ਼ਾਟ ਪੁਟ ’ਚ ਜਿੱਤਿਆ ਚਾਂਦੀ ਦਾ ਤਮਗਾ
Publish Date: Thu, 09 Apr 2026 06:21 PM (IST)
Updated Date: Thu, 09 Apr 2026 06:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਪੀਟੀਆਈਐੱਸ ਐਥਲੈਟਿਕ ਮੀਟ 2025-26 ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੋਸ਼ਨ ਕੀਤਾ। ਇਹ ਮੀਟ 6 ਤੇ 7 ਅਪ੍ਰੈਲ 2026 ਨੂੰ ਸੀਟੀ ਕਾਲਜ ਸ਼ਾਹਪੁਰ ਵਿਖੇ ਕਰਵਾਈ, ਜਿਸ ’ਚ ਵੱਖ-ਵੱਖ ਕਾਲਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਡਿਪਟੀ ਸਪੋਰਟਸ ਪ੍ਰੈਜ਼ੀਡੈਂਟ ਗਗਨਦੀਪ ਸਿੰਘ ਵੱਲੋਂ ਖਿਡਾਰੀਆਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਗਿਆ ਤੇ ਉਨ੍ਹਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਮੀਟ ਦੌਰਾਨ ਆਟੋਮੋਬਾਈਲ ਬ੍ਰਾਂਚ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਾਟ ਪੁਟ ਮੁਕਾਬਲੇ ’ਚ ਚਾਂਦੀ ਦਾ ਮੈਡਲ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਇਸ ਉਪਲੱਬਧੀ ’ਤੇ ਸਪੋਰਟਸ ਪ੍ਰੈਜ਼ੀਡੈਂਟ ਵਿਕਰਮਜੀਤ ਸਿੰਘ ਸੰਘੋਤਰਾ ਨੇ ਖਿਡਾਰੀਆਂ ਤੇ ਟੀਮ ਇੰਚਾਰਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ।