ਦਿਹਾਤੀ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 9 ਜਣੇ ਕਾਬੂ
ਮਹਿਤਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ 5 ਔਰਤਾਂ ਸਮੇਤ 9 ਮੁਲਜ਼ਮ ਕਾਬੂ, ਪਾਬੰਦੀਸ਼ੁਦਾ ਗੋਲੀਆਂ ਤੇ ਹੈਰੋਇਨ ਬਰਾਮਦ
Publish Date: Thu, 12 Mar 2026 06:41 PM (IST)
Updated Date: Thu, 12 Mar 2026 06:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਤਪੁਰ : ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਹਿਤਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 5 ਔਰਤਾਂ ਸਮੇਤ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸਰਬਜੀਤ ਰਾਏ ਪੁਲਿਸ ਕਪਤਾਨ (ਤਫ਼ਤੀਸ਼) ਜਲੰਧਰ ਦਿਹਾਤੀ ਦੀ ਨਿਗਰਾਨੀ ਹੇਠ ਤੇ ਥਾਣਾ ਮੁਖ ਅਫ਼ਸਰ ਪੰਕਜ ਕੁਮਾਰ ਦੀ ਅਗਵਾਈ ’ਚ ਕੀਤੀ ਗਈ। ਪੁਲਿਸ ਨੇ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਕੁੱਲ 153 ਪਾਬੰਦੀਸ਼ੁਦਾ ਗੋਲੀਆਂ ਤੇ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚ ਬਲਜੀਤ ਕੌਰ (21 ਪਾਬੰਦੀਸ਼ੁਦਾ ਗੋਲੀਆਂ), ਕਰਨੈਲ ਸਿੰਘ (18 ਗੋਲੀਆਂ), ਹਰਬੰਸ ਕੌਰ ਉਰਫ਼ ਬੰਸੋ (20 ਗੋਲੀਆਂ), ਸੁਰਜੀਤਾ ਬਾਈ (45 ਗੋਲੀਆਂ), ਮਨਜੀਤ ਕੌਰ (16 ਗੋਲੀਆਂ), ਗਗਨਦੀਪ ਕੌਰ ਵਾਸੀ ਬਾਗੀਵਾਲ (15 ਗੋਲੀਆਂ), ਜਸਪਾਲ ਸਿੰਘ (18 ਗੋਲੀਆਂ) ਤੇ ਕੁਲਦੀਪ ਸਿੰਘ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਖ਼ਿਲਾਫ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।