ਅੰਮਿ੍ਤਪਾਲ ਸਿੰਘ, ਮਹਿਤਪੁਰ : ਬਲਾਕ ਮਹਿਤਪੁਰ ਅਧੀਨ ਪੈਂਦੇ ਪਿੰਡ ਇਸਮਾਈਲਪੁਰ ਵਿਖੇ ਮਜ਼ਦੂਰਾਂ ਵੱਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਿਕੰਦਰ ਸੰਧੂ ਨੇ ਕਿਹਾ ਕਿ ਜਦੋਂ ਤਕ ਬੇਘਰੇ ਲੋਕਾਂ ਨੂੰ ਰਿਹਾਇਸ਼ੀ ਪਲਾਟ ਨਹੀਂ ਦਿੱਤੇ ਜਾਂਦੇ, ਉਸ ਸਮੇਂ ਤਕ ਅਸੀਂ ਪੰਚਾਇਤੀ ਜ਼ਮੀਨ ਦੀ ਬੋਲੀ ਨਹੀਂ ਹੋਣ ਦੇਵਾਂਗੇ। ਜੇਕਰ ਪ੍ਰਸ਼ਾਸਨ ਅਤੇ ਪੰਚਾਇਤ ਮਜ਼ਦੂਰਾਂ ਦੀ ਸੁਣਵਾਈ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜੂਸਫ ਸੰਧੂ, ਸੋਹਣ ਲਾਲ, ਜੱਗਾ, ਤੀਰਥ ਰਾਮ, ਸੀਤਲ ਦਾਸ, ਨਿਰਮਲ ਕੌਰ, ਸ਼ਿੰਦੋ ਆਦਿ ਹਾਜ਼ਰ ਸਨ।