ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਲਈ ਹੋਈ ਚੋਣ
ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਲਈ ਚੁਣੇ ਗਏ ਮੈਂਬਰ ਤੇ ਅਹੁਦੇਦਾਰ
Publish Date: Mon, 06 Apr 2026 10:11 PM (IST)
Updated Date: Mon, 06 Apr 2026 10:14 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਤੇ ਚੰਡੀਗੜ੍ਹ ਦੇ ਖੇਤਰਾਂ ਲਈ ਜ਼ਿਲ੍ਹਾ ਕੋਰ ਕਮੇਟੀ ਦਾ ਗਠਨ ਕਮਿਸ਼ਨ ਦੇ ਚੇਅਰਮੈਨ, ਜਸਟਿਸ ਸੰਤ ਪ੍ਰਕਾਸ਼ ਮੈਂਬਰ, ਜਸਟਿਸ ਗੁਰਬੀਰ ਸਿੰਘ ਤੇ ਪ੍ਰਸਿੱਧ ਸਮਾਜ ਸੇਵਕ, ਜਤਿੰਦਰ ਸਿੰਘ ਸ਼ੰਟੀ ਵੱਲੋਂ ਕੀਤਾ ਗਿਆ। ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਜਸਟਿਸ ਹਰਕੇਸ਼ ਮਨੂਜਾ ਤੇ ਜਸਟਿਸ ਨਮਿਤ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਡੀਜੀਪੀ ਪੰਜਾਬ ਗੌਰਵ ਯਾਦਵ, ਡੀਜੀਪੀ ਚੰਡੀਗੜ੍ਹ ਡਾ. ਸਾਗਰ ਪ੍ਰੀਤ ਹੁੱਡਾ ਤੇ ਡੀਜੀਪੀ ਵਿਸ਼ੇਸ਼ ਮਨੁੱਖੀ ਅਧਿਕਾਰ ਪੰਜਾਬ ਡਾ. ਨਰੇਸ਼ ਅਰੋੜਾ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਉਪ-ਚੇਅਰਪਰਸਨ ਗੁਰਜੀਤ ਰੁਚੀ ਬਾਵਾ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਵੀ ਮੌਜੂਦ ਸਨ। ਆਰਤੀ ਰਾਜਪੂਤ ਨੇ ਦੱਸਿਆ ਕਿ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ ਰਾਸ਼ਟਰੀ ਪ੍ਰਧਾਨ ਨੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇੱਕ ਪੱਤਰ ਰਾਹੀਂ ਰਸਮੀ ਤੌਰ ਤੇ ਬੇਨਤੀ ਕੀਤੀ ਸੀ ਕਿ ਉਹ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅਜਿਹੀਆਂ ਕਮੇਟੀਆਂ ਦਾ ਗਠਨ ਕਰੇ। ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੇ ਉਨ੍ਹਾਂ ਦੇ ਸੰਗਠਨ ਦੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਨੂੰ ਇਨ੍ਹਾਂ ਕੋਰ ਕਮੇਟੀਆਂ ਦੇ ਮੈਂਬਰਾਂ ਵਜੋਂ ਚੁਣਨ ਤੇ ਮਨੁੱਖੀ ਅਧਿਕਾਰ ਕਮਿਸ਼ਨ ਦਾ ਧੰਨਵਾਦ ਕੀਤਾ। ਚੁਣੇ ਗਏ ਵਿਅਕਤੀਆਂ ਵਿੱਚ ਆਰਤੀ ਰਾਜਪੂਤ, ਆਰਤੀ ਕਪੂਰ, ਅਮਰਜੀਤ ਸਿੰਘ ਵਿਰਕ, ਪ੍ਰਿਆ ਕੁਮਾਰੀ, ਜੋਤੀ ਕਸ਼ਯਪ, ਤਰੁਣਾ, ਲਖਵਿੰਦਰ ਕੌਰ, ਰਾਜੇਂਦਰ ਕੌਰ, ਜਸਵਿੰਦਰ ਗਿੱਲ, ਮਨਦੀਪ ਸਿੰਘ, ਰਮਨ ਨਹਿਰਾ, ਨੰਦ ਸੋਨੀ ਆਦਿ ਸ਼ਾਮਲ ਹਨ।