- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਡੀਏਵੀ ਪਬਲਿਕ ਸਕੂਲ ’ਚ ਮਨਾਇਆ ਮਾਨਸਿਕ ਸਿਹਤ ਦਿਵਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਦੀ ਅਗਵਾਈ ਹੇਠ ਪੁਲਿਸ ਡੀਏਵੀ ਪਬਲਿਕ ਸਕੂਲ ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀਆ ਨੇ ਮਾਨਸਿਕ ਸਿਹਤ ਦੇ ਸਮੁੱਚੀ ਤੰਦਰੁਸਤੀ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨਾਲ ਹੀ, ਕਿਸੇ ਵੀ ਸਮੱਸਿਆ ਦੀ ਸਥਿਤੀ ’ਚ ਝਿਜਕ ਛੱਡ ਕੇ ਸਕੂਲ ਦੀ ਕਾਊਂਸਲਰ ਹੈਲਪਲਾਈਨ ਰਾਹੀਂ ਸਹਾਇਤਾ ਲੈਣ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਕਿਹਾ ਕਿ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣਾ ਸਰੀਰਕ ਸਿਹਤ ਜਿੰਨਾ ਹੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬੁਲਿੰਗ ਤੋਂ ਦੂਰ ਰਹਿਣ, ਇਕ-ਦੂਜੇ ਦੀਆਂ ਭਾਵਨਾਵਾਂ ਨੂੰ ਸਮਝਣ ਤੇ ਸਕੂਲ ’ਚ ਸੁਰੱਖਿਅਤ ਤੇ ਸਹਿਯੋਗੀ ਮਾਹੌਲ ਬਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਅਰਪਿਤਾ ਨੇ ਮਾਨਸਿਕ ਸਿਹਤ ਸਬੰਧੀ ਸਹੁੰ ਚੁਕਾਈ, ਜਿਸ ਨੂੰ ਵਿਦਿਆਰਥੀਆਂ ਨੇ ਸਮੂਹਿਕ ਤੌਰ ’ਤੇ ਦੁਹਰਾਇਆ। ਉਨ੍ਹਾਂ ਮਾਨਸਿਕ ਸਿਹਤ ਦਾ ਖ਼ਿਆਲ ਰੱਖਣ, ਲੋੜ ਪੈਣ ’ਤੇ ਮਦਦ ਲੈਣ ਤੇ ਬਿਨਾਂ ਕਿਸੇ ਪੱਖਪਾਤ ਦੇ ਦੂਜਿਆਂ ਦੀ ਗੱਲ ਸੁਣਨ ਦਾ ਪ੍ਰਣ ਲਿਆ। ਸਮਾਗਮ ਦਾ ਸੰਚਾਲਨ ਮਨੋਵਿਗਿਆਨ ਵਿਭਾਗ ਦੀ ਅਧਿਆਪਕਾ ਵਾਣੀ ਨੇ ਕੀਤਾ।