‘ਮੇਰੀ ਰਸੋਈ’ ਯੋਜਨਾ ਜਨ ਸੇਵਾ ਦਾ ਪ੍ਰਤੀਕ : ਭਗਤ
‘ਮੇਰੀ ਰਸੋਈ’ ਯੋਜਨਾ ਜਨ ਸੇਵਾ ਤੇ ਸੰਵੇਦਨਸ਼ੀਲ ਸ਼ਾਸਨ ਦਾ ਪ੍ਰਤੀਕ : ਮਹਿੰਦਰ ਭਗਤ
Publish Date: Tue, 24 Feb 2026 08:26 PM (IST)
Updated Date: Tue, 24 Feb 2026 08:28 PM (IST)
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਮੰਗਲਵਾਰ ਨੂੰ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਮੇਰੀ ਰਸੋਈ’ ਪ੍ਰੋਗਰਾਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲ ਆਮ ਜਨਤਾ, ਖ਼ਾਸ ਕਰਕੇ ਲੋੜਵੰਦ ਤੇ ਮੱਧ ਵਰਗ ਦੇ ਪਰਿਵਾਰਾਂ ਲਈ ਰਾਹਤ ਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ’ਚ ਸਰਕਾਰ ਦਾ ਇਹ ਕਦਮ ਦਰਸਾਉਂਦਾ ਹੈ ਕਿ ਰਾਜ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਪ੍ਰਤੀ ਸੰਵੇਦਨਸ਼ੀਲ ਅਤੇ ਪੂਰੀ ਤਰ੍ਹਾਂ ਵਚਨਬੱਧ ਹੈ। ਮਹਿੰਦਰ ਭਗਤ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਤਹਿਤ ਲੱਖਾਂ ਪਰਿਵਾਰਾਂ ਨੂੰ ਨਿਯਮਿਤ ਤੌਰ ’ਤੇ ਰਾਸ਼ਨ ਪ੍ਰਦਾਨ ਕੀਤਾ ਜਾਣਾ ਨਾ ਸਿਰਫ਼ ਉਨ੍ਹਾਂ ਦੀਆਂ ਆਰਥਿਕ ਚਿੰਤਾਵਾਂ ਨੂੰ ਘਟਾਏਗਾ, ਸਗੋਂ ਘਰ-ਘਰ ’ਚ ਸੁਰੱਖਿਆ ਤੇ ਆਤਮ ਵਿਸ਼ਵਾਸ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਵਿਸ਼ਵਾਸ ਜਤਾਇਆ ਕਿ ਇਹ ਪ੍ਰੋਗਰਾਮ ਸਮਾਜ ਦੇ ਕਮਜ਼ੋਰ ਵਰਗਾਂ ਦੇ ਜੀਵਨ ’ਚ ਸਕਾਰਾਤਮਕ ਬਦਲਾਅ ਲਿਆਉਣ ਦੇ ਨਾਲ ਪੰਜਾਬ ਨੂੰ ਜਨ ਕਲਿਆਣ ਦੀ ਦਿਸ਼ਾ ’ਚ ਹੋਰ ਅੱਗੇ ਵਧਾਏਗਾ।