ਮੀਏਂਵਾਲ ਅਰਾਈਆਂ ਸਕੂਲ ਦਾ ਨਤੀਜਾ ਸੌ ਫ਼ੀਸਦੀ
ਮੀਏਂਵਾਲ ਅਰਾਈਆਂ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ
Publish Date: Tue, 21 Apr 2026 09:04 PM (IST)
Updated Date: Tue, 21 Apr 2026 09:07 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸਰਕਾਰੀ ਮਿਡਲ ਸਕੂਲ ਮੀਏਂਵਾਲ ਅਰਾਈਆਂ ਦਾ ਏਅੱਠਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਸਕੂਲ ਇੰਚਾਰਜ ਨਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਅਨਮੋਲ ਥਾਪਰ ਨੇ 542 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਅਰਮਾਨ ਮਹੇ ਨੇ 528 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਯੁਵਰਾਜ ਨੇ 512 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਨੂੰ ਸਕੂਲ ਦੇ ਸਮੂਹ ਅਤੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦਾ ਨਤੀਜਾ ਦੱਸਿਆ। ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਕੂਲ ਮੁਖੀ ਨੇ ਉਨ੍ਹਾਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਹੋਰ ਮਿਹਨਤ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਮਿਤਾ, ਮਨਜੀਤ ਕੌਰ, ਰੰਜਨਾ, ਹਰਮਨ, ਪ੍ਰੀਤੀ, ਕਮਲਾ ਦੇਵੀ ਆਦਿ ਹਾਜ਼ਰ ਸਨ।